Patiala News : ਰਾਜਪੁਰਾ 'ਚ ਮਾਂ ਦੀ ਕੰਧ ਨਾਲ ਮਾਰ ਕੇ ਹੱਤਿਆ, ਘਰ ਤੇ ਜ਼ਮੀਨ ਕਾਰਨ ਪੁੱਤ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਵੱਲੋਂ ਆਪਣੀ ਮਾਂ ਨੂੰ ਕੰਧ ਦੇ ਨਾਲ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਬਜ਼ੁਰਗ ਮਾਤਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁੱਤ ਦੇ ਖ਼ਿਲਾਫ਼ ਪੁਲਿਸ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Tue, 17 Mar 2026 06:33 PM (IST)
Updated Date: Tue, 17 Mar 2026 06:37 PM (IST)
ਐਚਐੱਸਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਵੱਲੋਂ ਆਪਣੀ ਮਾਂ ਨੂੰ ਕੰਧ ਦੇ ਨਾਲ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਬਜ਼ੁਰਗ ਮਾਤਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁੱਤ ਦੇ ਖ਼ਿਲਾਫ਼ ਪੁਲਿਸ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਪੁਲਿਸ ਕੋਲ ਗੁਰਪ੍ਰੀਤ ਸਿੰਘ ਵਾਸੀ ਭਰਤ ਕਲੋਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਸਦੇ ਪਿਤਾ ਦਰਸ਼ਨ ਸਿੰਘ ਦਾ ਐਕਸੀਡੈਂਟ ਹੋਣ ਕਾਰਨ ਦਿਮਾਗੀ ਸੰਤੁਲਨ ਠੀਕ ਨਹੀਂ ਹੈ। ਇਸ ਦੀ ਉਹ ਤੇ ਉਸਦੀ ਮਾਤਾ ਕ੍ਰਿਸ਼ਨਾ ਦੇਵੀ ਸੇਵਾ ਕਰਦੇ ਹਨ। ਇਸ ਦੌਰਾਨ ਉਸ ਦਾ ਵੱਡਾ ਭਰਾ ਸਰਬਜੀਤ ਸਿੰਘ ਘਰ ਅਤੇ ਜ਼ਮੀਨ ਵੇਚਣ ਲਈ ਤੰਗ ਪਰੇਸ਼ਾਨ ਕਰਦਾ ਹੋਇਆ ਅਕਸਰ ਹੀ ਕੁੱਟਮਾਰ ਕਰਦਾ ਰਹਿੰਦਾ ਸੀ।
ਜਿਸ ’ਤੇ ਸਰਬਜੀਤ ਸਿੰਘ ਨੇ ਬੀਤੀ 15 ਮਾਰਚ ਨੂੰ ਗੁੱਸੇ ’ਚ ਆ ਕੇ ਮਾਤਾ ਕ੍ਰਿਸ਼ਨਾ ਦੇਵੀ (63) ਦਾ ਸਿਰ ਕੰਧ ਦੇ ਨਾਲ ਮਾਰਿਆ ਅਤੇ ਉਸਦੇ ਸਿਰ ਵਿੱਚੋਂ ਖੂਨ ਆਉਣ ਲੱਗ ਪਿਆ। ਜਦੋਂ ਉਸਦੀ ਮਾਤਾ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰਜਿੰਦਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮਾਤਾ ਕ੍ਰਿਸ਼ਨਾ ਦੇਵੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ’ਤੇ ਥਾਣਾ ਸਿਟੀ ਪੁਲਿਸ ਨੇ ਉਕਤ ਮਾਮਲੇ ’ਚ ਪੁੱਤਰ ਸਰਬਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।