Patiala News : ਤਿੰਨ ਬੱਚਿਆਂ ਦੇ ਡੁੱਬਣ ਨਾਲ ਹੋਈ ਮੌਤ ਦੇ ਮਾਮਲੇ 'ਚ ਨਵਾਂ ਮੋੜ, 5 ਲੋਕਾਂ ਖਿਲਾਫ਼ ਮਾਮਲਾ ਦਰਜ
ਰਾਜਪੁਰਾ ਨੇੜਲੇ ਪਿੰਡ ਮੰਡੋਲੀ ਨਹਿਰ ਵਿੱਚ ਇੱਕੋ ਪਰਿਵਾਰ ਦੇ 5 ਜੀਆਂ ਦੇ ਨਹਿਰ ਵਿੱਚ ਛਾਲ ਮਾਰਨ ਅਤੇ 3 ਮਾਸੂਮ ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ 5 ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Publish Date: Mon, 25 May 2026 06:47 PM (IST)
Updated Date: Mon, 25 May 2026 06:49 PM (IST)
ਐਚ.ਐੱਸ.ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਨੇੜਲੇ ਪਿੰਡ ਮੰਡੋਲੀ ਨਹਿਰ ਵਿੱਚ ਇੱਕੋ ਪਰਿਵਾਰ ਦੇ 5 ਜੀਆਂ ਦੇ ਨਹਿਰ ਵਿੱਚ ਛਾਲ ਮਾਰਨ ਅਤੇ 3 ਮਾਸੂਮ ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ 5 ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੇ ਦਿਨੀ ਹਰਪ੍ਰਭਜੋਤ ਸਿੰਘ ਵਾਸੀ ਪਿੰਡ ਮੌਜਪੁਰ ਜ਼ਿਲ੍ਹਾ ਐਸਏਐਸ ਨਗਰ ਮੋਹਾਲੀ ਵੱਲੋਂ ਆਪਣੀ ਮਾਂ ਤੇ ਭੈਣਾਂ ਦੇ ਨਾਲ ਚੱਲ ਰਹੇ ਘਰੇਲੂ ਝਗੜੇ ਦੇ ਚਲਦਿਆਂ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਸਣੇ ਭਾਖੜਾ ਨਰਮਾਣਾ ਬਰਾਂਚ ਨਹਿਰ ਨੇੜੇ ਪਿੰਡ ਮੰਡੋਲੀ ਵਿਖੇ ਛਾਲ ਮਾਰ ਦਿੱਤੀ ਸੀ। ਇਸ ਦੌਰਾਨ ਭਾਵੇਂ ਗੋਤਾਖੋਰਾਂ ਵੱਲੋਂ ਹਰਿ ਪ੍ਰਭਜੋਤ ਸਿੰਘ ਅਤੇ ਉਸ ਦੀ ਪਤਨੀ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਪਰ ਤਿੰਨ ਬੱਚਿਆਂ ਏਕਮ ਪ੍ਰੀਤ ਸਿੰਘ, ਮੁਸਕਾਨ ਅਤੇ ਰਾਜਵੀਰ ਕੌਰ ਦੀ ਪਾਣੀ ਵਿੱਚ ਡੁੱਬਣ ਦੇ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਥਾਣਾ ਖੇੜੀ ਗੰਡਿਆ ਪੁਲਿਸ ਨੇ ਹਰਪ੍ਰਭਜੋਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸਵਰਨ ਸਿੰਘ (ਪੁੱਤਰ ਸੁੱਚਾ ਸਿੰਘ),ਗੁਰਮੇਲ ਕੌਰ (ਪਤਨੀ ਸਵਰਨ ਸਿੰਘ),ਅਮਨਦੀਪ ਕੌਰ (ਪਤਨੀ ਬਲਵਿੰਦਰ ਸਿੰਘ),ਦੀਪ ਕੌਰ (ਪਤਨੀ ਮਹਿੰਦਰ ਸਿੰਘ),ਕਿਰਨਜੋਤ ਕੌਰ (ਪਤਨੀ ਸ਼ਿਵਜੋਤ) ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਹੁਣ ਇਸ ਘਟਨਾ ਦੇ ਅਸਲ ਕਾਰਨਾਂ ਅਤੇ ਪਰਿਵਾਰਿਕ ਵਿਵਾਦ ਜਾਂ ਉਕਸਾਹਟ ਦੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਕੇਸ ਵਿੱਚ ਲੋੜੀਂਦੇ ਮੁਲਜ਼ਮਾਂ ਦੇ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।