ਰਾਜਪੁਰਾ ਨੇੜਲੇ ਪਿੰਡ ਮੰਡੋਲੀ ਨਹਿਰ ਵਿੱਚ ਇੱਕੋ ਪਰਿਵਾਰ ਦੇ 5 ਜੀਆਂ ਦੇ ਨਹਿਰ ਵਿੱਚ ਛਾਲ ਮਾਰਨ ਅਤੇ 3 ਮਾਸੂਮ ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪਿੰਡ ਮੌਜਪੁਰ ਦੇ ਇੱਕ ਵਿਅਕਤੀ ਦੇ ਸ਼ਿਕਾਇਤ ਦੇ ਆਧਾਰ 'ਤੇ ਬੱਚਿਆਂ ਨੂੰ ਨਹਿਰ ਵਿੱਚ ਸੁੱਟ ਕੇ ਮਾਰਨ ਵਾਲੇ ਬੱਚਿਆਂ ਦੇ ਮਾਂ-ਬਾਪ ਨੂੰ ਗ੍ਰਿਫ਼ਤਾਰ ਕਰ ਕੇ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕਰਕੇ ਇੱਕ ਦਿਨ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ।
ਐਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਨੇੜਲੇ ਪਿੰਡ ਮੰਡੋਲੀ ਨਹਿਰ ਵਿੱਚ ਇੱਕੋ ਪਰਿਵਾਰ ਦੇ 5 ਜੀਆਂ ਦੇ ਨਹਿਰ ਵਿੱਚ ਛਾਲ ਮਾਰਨ ਅਤੇ 3 ਮਾਸੂਮ ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪਿੰਡ ਮੌਜਪੁਰ ਦੇ ਇੱਕ ਵਿਅਕਤੀ ਦੇ ਸ਼ਿਕਾਇਤ ਦੇ ਆਧਾਰ 'ਤੇ ਬੱਚਿਆਂ ਨੂੰ ਨਹਿਰ ਵਿੱਚ ਸੁੱਟ ਕੇ ਮਾਰਨ ਵਾਲੇ ਬੱਚਿਆਂ ਦੇ ਮਾਂ-ਬਾਪ ਨੂੰ ਗ੍ਰਿਫ਼ਤਾਰ ਕਰ ਕੇ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕਰਕੇ ਇੱਕ ਦਿਨ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ।
ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਰਤਨ ਸਿੰਘ ਵਾਸੀ ਪਿੰਡ ਮੌਜਪੁਰ ਨੇ ਬਿਆਨ ਦਰਜ ਕਰਵਾਏ ਕੇ ਉਸ ਦੇ ਭਤੀਜੇ ਹਰਪ੍ਰਭਜੋਤ ਸਿੰਘ ਅਤੇ ਉਸਦੀ ਪਤਨੀ ਵਾਸੀ ਪਿੰਡ ਮੌਜਪੁਰ ਜ਼ਿਲ੍ਹਾ ਐਸਏਐਸ ਨਗਰ ਮੋਹਾਲੀ ਜੋ ਕਿ ਆਪਣੇ ਪਰਿਵਾਰ ਦੇ ਨਾਲ ਲੜਾਈ ਝਗੜਾ ਕਰਦਾ ਸੀ ਅਤੇ ਬੀਤੇ ਦਿਨੀਂ ਆਪਣੀ ਪਤਨੀ ਅਤੇ 3 ਬੱਚਿਆਂ ਦੇ ਸਣੇ ਭਾਖੜਾ ਨਰਵਾਣਾ ਬਰਾਂਚ ਨਹਿਰ ਦੇ ਨੇੜੇ ਪਹੁੰਚਿਆ ਅਤੇ ਤਿੰਨ ਬੱਚਿਆਂ ਏਕਮ ਪ੍ਰੀਤ ਸਿੰਘ, ਮੁਸਕਾਨ ਅਤੇ ਰਾਜਵੀਰ ਕੌਰ ਨੂੰ ਪਾਣੀ ਦੇ ਵਿੱਚ ਡੋਬ ਕੇ ਮਾਰ ਦਿੱਤਾ ਜਿਸ ਦੇ ਚਲਦਿਆਂ ਥਾਣਾ ਖੇੜੀ ਗੰਡਿਆਂ ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਬੱਚਿਆਂ ਦੇ ਪਿਤਾ ਹਰਪ੍ਰਭਜੋਤ ਸਿੰਘ ਅਤੇ ਉਸਦੀ ਪਤਨੀ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਵੱਲੋਂ ਬੱਚਿਆਂ ਨੂੰ ਡੋਬ ਕੇ ਮਾਰਨ ਦੇ ਮਾਮਲੇ ਵਿੱਚ ਦਰਜ ਕੇਸ ਦੇ ਆਧਾਰ ਉੱਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਇੱਕ ਦਿਨ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਥਾਣਾ ਖੇੜੀ ਗੰਡਿਆਂ ਪੁਲਿਸ ਨੇ ਬੀਤੇ ਦਿਨੀ ਹਰਪ੍ਰਭਜੋਤ ਸਿੰਘ ਵਾਸੀ ਪਿੰਡ ਮੌਜਪੁਰ ਜ਼ਿਲ੍ਹਾ ਐਸਏਐਸ ਨਗਰ ਮੋਹਾਲੀ ਵੱਲੋਂ ਆਪਣੀ ਮਾਂ ਤੇ ਭੈਣਾਂ ਦੇ ਨਾਲ ਚੱਲ ਰਹੇ ਘਰੇਲੂ ਝਗੜੇ ਦੇ ਚਲਦਿਆਂ ਉਸ ਦੇ ਬਿਆਨਾਂ ਦੇ ਆਧਾਰ 'ਤੇ ਸਵਰਨ ਸਿੰਘ (ਪੁੱਤਰ ਸੁੱਚਾ ਸਿੰਘ),ਗੁਰਮੇਲ ਕੌਰ (ਪਤਨੀ ਸਵਰਨ ਸਿੰਘ),ਅਮਨਦੀਪ ਕੌਰ (ਪਤਨੀ ਬਲਵਿੰਦਰ ਸਿੰਘ),ਦੀਪ ਕੌਰ (ਪਤਨੀ ਮਹਿੰਦਰ ਸਿੰਘ),ਕਿਰਨਜੋਤ ਕੌਰ (ਪਤਨੀ ਸ਼ਿਵਜੋਤ) ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਪਰ ਜਦੋਂ ਉਕਤ ਦਰਜ ਕੀਤੇ ਗਏ ਕੇਸ ਸਬੰਧੀ ਪਿੰਡ ਮੌਜਪੁਰ ਵਾਸੀਆਂ ਨੂੰ ਪਤਾ ਲੱਗਿਆ ਤਾਂ ਤਾਂ ਉਸ ਦੇ ਸਕੇ ਸਬੰਧੀਆਂ ਅਤੇ ਪਿੰਡ ਵਾਸੀਆਂ ਦੇ ਵੱਲੋਂ ਸੜਕ ਜਾਮ ਕਰਕੇ ਥਾਣਾ ਖੇੜੀ ਗੰਡਿਆਂ ਪੁਲਿਸ ਨੂੰ ਮਾਮਲੇ ਦੀ ਮੁੜ ਜਾਂਚ ਕਰਕੇ ਆਪਣੇ ਬੱਚਿਆਂ ਨੂੰ ਮਾਰਨ ਵਾਲੇ ਪਤੀ ਪਤਨੀ ਦੇ ਖਿਲਾਫ ਕੇਸ ਦਰਜ ਕਰਕੇ ਉਹਨਾਂ ਦੀ ਗ੍ਰਿਫਤਾਰੀ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਥਾਣਾ ਖੇੜੀ ਗੰਡਿਆਂ ਪੁਲਿਸ ਨੂੰ ਉਕਤ ਦਬਾਅ ਹੇਠ ਬੱਚਿਆਂ ਨੂੰ ਮਾਰਨ ਵਾਲੇ ਉਹਨਾਂ ਦੇ ਪਿਤਾ ਹਰਪ੍ਰਭਜੋਤ ਸਿੰਘ ਅਤੇ ਉਹਦੀ ਪਤਨੀ ਦੇ ਖਿਲਾਫ ਮਾਮਲਾ ਦਰਜ ਕਰਨਾ ਪਿਆ।
ਇਸ ਸਬੰਧੀ ਥਾਣਾ ਖੇੜੇ ਗੰਡਿਆਂ ਪੁਲਿਸ ਦੇ ਐੱਸਐੱਚਓ ਜਰਨੈਲ ਸਿੰਘ ਭੁੱਲਰ ਨੇ ਦੱਸਿਆ ਕਿ ਉਕਤ ਮਾਮਲੇ ਦੇ ਵਿੱਚ ਹਰਪ੍ਰਭਜੋਤ ਸਿੰਘ ਵਾਸੀ ਪਿੰਡ ਮੌਜਪੁਰ ਅਤੇ ਉਸਦੀ ਪਤਨੀ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।