- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੌਲਾ ਸੁਣ ਕੇ ਮੌਕੇ ’ਤੇ ਭੀੜ ਜਮ੍ਹਾਂ ਹੋ ਗਈ ਤੇ ਲੋਕਾਂ ਨੇ ਨੌਜਵਾਨਾਂ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਇਸ ਦੌਰਾਨ ਕਿਸੇ ਨੇ ਇਸ ਪੂਰੀ ਘਟਨਾ ਦੀ ਵੀਡੀਓ ਬਣਾ ਲਈ, ਜੋ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਏਐੱਸਆਈ ਚਮਕੌਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਨੌਜਵਾਨਾਂ ਨੂੰ ਲੋਕਾਂ ਦੇ ਚੁੰਗਲ ਵਿਚੋਂ ਛੁਡਵਾ ਕੇ ਹਿਰਾਸਤ ’ਚ ਲਿਆ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਸੈਣੀਮਾਜਰਾ ਵਿਖੇ ਬਿਜਲੀ ਮੀਟਰ ਦੀ ਮੁਰੰਮਤ ਕਰਨ ਪੁੱਜੇ ਤਿੰਨ ਵਿਅਕਤੀਆਂ ਨੂੰ ਚੋਰ ਸਮਝ ਕੇ ਪਿੰਡ ਵਾਸੀਆਂ ਨੇ ਬੁਰੀ ਤਰ੍ਹਾਂ ਕੁੱਟਿਆ। ਲੋਕਾਂ ਨੇ ਦੋ ਨੌਜਵਾਨਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਡੰਡਿਆਂ ਨਾਲ ਕੁੱਟਿਆ ਅਤੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਸਥਿਤੀ ਨੂੰ ਕਾਬੂ ਵਿਚ ਕੀਤਾ।
ਜਾਣਕਾਰੀ ਮੁਤਾਬਕ ਤਿੰਨੋਂ ਵਿਅਕਤੀ ਪਿੰਡ ਦੇ ਹੀ ਇਕ ਵਿਅਕਤੀ ਦੇ ਕਹਿਣ ’ਤੇ ਬਿਜਲੀ ਮੀਟਰ ਠੀਕ ਕਰਨ ਦਾ ਕੰਮ ਕਰਨ ਲਈ ਆਏ ਸਨ। ਹਾਲਾਂਕਿ, ਜਿਸ ਵਿਅਕਤੀ ਨੇ ਉਨ੍ਹਾਂ ਨੂੰ ਸੱਦਿਆ ਸੀ, ਉਹ ਉਸ ਵੇਲੇ ਪਿੰਡ ’ਚ ਮੌਜੂਦ ਨਹੀਂ ਸੀ। ਉਸ ਦੀ ਗ਼ੈਰ-ਮੌਜੂਦਗੀ ’ਚ ਜਦੋਂ ਇਹ ਵਿਅਕਤੀ ਬਿਜਲੀ ਦੇ ਮੀਟਰ ਕੋਲ ਖੜ੍ਹ ਕੇ ਤਾਰਾਂ ਠੀਕ ਕਰਨ ਲੱਗੇ ਤਾਂ ਆਸ-ਪਾਸ ਦੇ ਲੋਕਾਂ ਨੂੰ ਉਨ੍ਹਾਂ ’ਤੇ ਚੋਰ ਹੋਣ ਦਾ ਸ਼ੱਕ ਹੋਇਆ। ਸ਼ੱਕ ਦੇ ਆਧਾਰ ’ਤੇ ਇਕੱਠੇ ਹੋਏ ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਬੰਧਕ ਬਣਾ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ।
ਰੌਲਾ ਸੁਣ ਕੇ ਮੌਕੇ ’ਤੇ ਭੀੜ ਜਮ੍ਹਾਂ ਹੋ ਗਈ ਤੇ ਲੋਕਾਂ ਨੇ ਨੌਜਵਾਨਾਂ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਇਸ ਦੌਰਾਨ ਕਿਸੇ ਨੇ ਇਸ ਪੂਰੀ ਘਟਨਾ ਦੀ ਵੀਡੀਓ ਬਣਾ ਲਈ, ਜੋ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਏਐੱਸਆਈ ਚਮਕੌਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਨੌਜਵਾਨਾਂ ਨੂੰ ਲੋਕਾਂ ਦੇ ਚੁੰਗਲ ਵਿਚੋਂ ਛੁਡਵਾ ਕੇ ਹਿਰਾਸਤ ’ਚ ਲਿਆ।
ਜਾਂਚ ਅਧਿਕਾਰੀ ਏਐੱਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਨੌਜਵਾਨ ਮੀਟਰ ਦੀ ਮੁਰੰਮਤ ਕਰਨ ਲਈ ਹੀ ਆਏ ਸਨ, ਪਰ ਗਲਤਫਹਿਮੀ ਕਾਰਨ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਚੋਰ ਸਮਝ ਲਿਆ। ਪੁਲਿਸ ਨੇ ਨੌਜਵਾਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।