- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਰ ਵਿੱਚ ਹਜ਼ਾਰਾਂ ਬਿਜਲੀ ਮੁਲਾਜ਼ਮ 16 ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਦੋ ਦਿਨਾਂ ਦੀ ਹੜਤਾਲ ’ਤੇ ਚਲੇ ਗਏ ਹਨ। ਇਹ ਹੜਤਾਲ ਅੱਜ ਅੱਧੀ ਰਾਤ ਤੋਂ ਸਬ-ਸਟੇਸ਼ਨਾਂ ਅਤੇ ਪ੍ਰੋਜੈਕਟਾਂ ’ਤੇ ਸੁਰੂ ਹੋ ਗਈ। ਇਸ ਦੌਰਾਨ ਸਬ-ਸਟੇਸ਼ਨਾਂ, ਥਰਮਲ ਪਲਾਂਟਾਂ, ਹਾਈਡਲ ਪ੍ਰੋਜਕਟਾਂ, ਟਰਾਂਸਮੀਸ਼ਨ ਲਾਈਨਾਂ ਅਤੇ ਕੈਸ਼ ਕਾਊਂਟਰਾਂ ’ਤੇ ਇਸ ਦਾ ਅਸਰ ਪਵੇਗਾ।

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਭਰ ਵਿੱਚ ਹਜ਼ਾਰਾਂ ਬਿਜਲੀ ਮੁਲਾਜ਼ਮ 16 ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਦੋ ਦਿਨਾਂ ਦੀ ਹੜਤਾਲ ’ਤੇ ਚਲੇ ਗਏ ਹਨ। ਇਹ ਹੜਤਾਲ ਅੱਜ ਅੱਧੀ ਰਾਤ ਤੋਂ ਸਬ-ਸਟੇਸ਼ਨਾਂ ਅਤੇ ਪ੍ਰੋਜੈਕਟਾਂ ’ਤੇ ਸੁਰੂ ਹੋ ਗਈ। ਇਸ ਦੌਰਾਨ ਸਬ-ਸਟੇਸ਼ਨਾਂ, ਥਰਮਲ ਪਲਾਂਟਾਂ, ਹਾਈਡਲ ਪ੍ਰੋਜਕਟਾਂ, ਟਰਾਂਸਮੀਸ਼ਨ ਲਾਈਨਾਂ ਅਤੇ ਕੈਸ਼ ਕਾਊਂਟਰਾਂ ’ਤੇ ਇਸ ਦਾ ਅਸਰ ਪਵੇਗਾ।
ਜ਼ਿਕਰਯੋਗ ਹੈ ਕਿ ਜਥੇਬੰਦੀਆਂ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਨੇ ਸਰਕਾਰ ਤੇ ਮੈਨੇਜਮੇਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਹੱਲ ਨਾ ਕਰਨ ਦੇ ਵਿਰੋਧ ਵਿੱਚ 21 ਅਤੇ 22 ਜੁਲਾਈ ਨੂੰ ਸਮੂਹਿਕ ਤੌਰ ’ਤੇ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੈ। ਹੜਤਾਲ ’ਤੇ ਜਾਣ ਸਬੰਧੀ ਸੋਮਵਾਰ ਨੂੰ ਪੰਜਾਬ ਦੇ ਵੱਖ-ਵੱਖ ਦਫਤਰਾਂ ਵਿੱਚ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਛੁੱਟੀਆਂ ਉਚ ਅਧਿਕਾਰੀਆਂ ਨੂੰ ਸੌਂਪ ਦਿੱਤੀਆਂ ਹਨ।
ਪਾਵਰਕਾਮ ਨੇ ਕੀਤੇ ਬਦਲਵੇਂ ਪ੍ਰਬੰਧ
ਇਸ ਸਬੰਧੀ ਪਾਵਰਕਾਮ ਦੇ ਅਧਿਕਾਰਿਕ ਬੁਲਾਰੇ ਦਾ ਕਹਿਣਾ ਹੈ ਕਿ ਹੜਤਾਲ ਦਾ ਕੋਈ ਜ਼ਿਆਦਾ ਅਸਰ ਬਿਜਲੀ ਸਪਲਾਈ ’ਤੇ ਨਹੀਂ ਪਵੇਗਾ ਕਿਉਂਕਿ ਕੁਝ ਕੁ ਮੁਲਾਜ਼ਮ ਹੜਤਾਲ ’ਤੇ ਗਏ ਹਨ ਜਦੋਂਕਿ ਉਨ੍ਹਾਂ ਦੀ ਥਾਂ ’ਤੇ ਕੰਮਕਾਜ ਦੇਖਣ ਲਈ ਬਦਲਵੇਂ ਪ੍ਰਬੰਧ ਕਰ ਦਿੱਤੇ ਗਏ ਹਨ।