- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਪ੍ਰਾਪਰਟੀ ਡੀਲਰ ਸੁਖਵਿੰਦਰ ਗੱਗੂ 'ਤੇ ਗੋਲ਼ੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਇੱਕ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁੱਠਭੇੜ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਕੇ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੁਲਿਸ ਨੇ ਪ੍ਰਾਪਰਟੀ ਡੀਲਰ ਸੁਖਵਿੰਦਰ ਗੱਗੂ 'ਤੇ ਗੋਲ਼ੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਕਾਬਲੇ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਕੇ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਬੀਤੇ ਦਿਨ ਪ੍ਰਾਪਰਟੀ ਡੀਲਰ ਸੁਖਵਿੰਦਰ ਗੱਗੂ ਉੱਪਰ ਇੱਕ ਗੈਂਗ ਦੇ ਕੁਝ ਮੈਂਬਰਾਂ ਵੱਲੋਂ ਜਾਨਲੇਵਾ ਹਮਲਾ ਕਰਦਿਆਂ ਗੋਲ਼ੀਆਂ ਚਲਾਈਆਂ ਗਈਆਂ ਸਨ। ਉਸ ਵਾਰਦਾਤ ਵੇਲੇ ਹੀ ਇੱਕ ਮੁਲਜ਼ਮ, ਜਿਸ ਦੀ ਪਛਾਣ ਨੇਗੀ ਵਜੋਂ ਹੋਈ ਸੀ, ਮੌਕੇ 'ਤੇ ਜ਼ਖ਼ਮੀ ਹੋ ਗਿਆ ਸੀ ਅਤੇ ਪੁਲਿਸ ਨੇ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਸੀ। ਇਸ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਫ਼ਰਾਰ ਹੋਏ ਬਾਕੀ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਤੇਜ਼ੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਸੀ।
ਐੱਸਐੱਸਪੀ ਹੰਸ ਨੇ ਅੱਗੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪੈੜ ਨੱਪਦਿਆਂ ਅੱਜ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ, ਜਿਸ ਦੇ ਆਧਾਰ 'ਤੇ ਬੀੜ ਖੇੜੀ ਗੁਜਰਾਂ ਦੇ ਇਲਾਕੇ ਕੋਲ ਮੁਲਜ਼ਮਾਂ ਦਾ ਪਿੱਛਾ ਕੀਤਾ ਗਿਆ। ਜਦੋਂ ਪੁਲਿਸ ਟੀਮਾਂ ਨੇ ਘੇਰਾਬੰਦੀ ਕਰਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ਉੱਪਰ ਸਿੱਧੀਆਂ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਟੀਮਾਂ ਨੇ ਬੜੀ ਮੁਸਤੈਦੀ ਨਾਲ ਆਪਣਾ ਬਚਾਅ ਕਰਦਿਆਂ ਜਵਾਬੀ ਫਾਇਰਿੰਗ ਕੀਤੀ, ਜਿਸ ਵਿੱਚ ਦੋਵੇਂ ਮੁਲਜ਼ਮ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ ਤੋਂ ਹੀ ਜ਼ਖ਼ਮੀ ਹਾਲਤ ਵਿੱਚ ਦੋਵਾਂ ਮੁਲਜ਼ਮਾਂ, ਜਿਨ੍ਹਾਂ ਦੀ ਪਛਾਣ ਅਸ਼ਵਨੀ ਅਤੇ ਸੰਨੀ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ ਅਤੇ ਮੁੱਢਲੀ ਸਹਾਇਤਾ ਲਈ ਹਸਪਤਾਲ ਪਹੁੰਚਾਇਆ।