- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਲਾਪਤਾ ਹੋਈਆਂ ਲੜਕੀਆਂ ਦੀ ਭਾਲ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਤੇ ਮੁਹੱਲੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਘੋਖ ਕੀਤੀ ਜਾ ਰਹੀ ਹੈ। ਘਟਨਾ ਸਬੰਧੀ ਪੁਲਿਸ ਵੱਲੋਂ ਕੇਸ ਦਰਜ ਕਰਕੇ ਲੜਕੀਆਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸ਼ਹਿਰ ਦੇ ਚੁਨਾਗਰਾ ਰੋਡ ਉੱਤੇ ਸਥਿਤ ਹਰਮਨ ਨਗਰ ਦੀਆਂ ਦੋ ਨਾਬਾਲਗ ਲੜਕੀਆਂ ਭੇਤਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ। ਘਟਨਾ ਨੂੰ ਲੈ ਕੇ ਮਾਪਿਆਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਪਰ 30 ਘੰਟੇ ਬੀਤ ਜਾਣ ਦੇ ਬਾਵਜੂਦ ਪੁਲਿਸ ਲਾਪਤਾ ਹੋ ਗਈਆਂ ਲੜਕੀਆਂ ਦਾ ਪਤਾ ਲਗਾਉਣ ਵਿੱਚ ਅਸਫਲ ਹੈ।
ਪੁਲਿਸ ਵੱਲੋਂ ਲਾਪਤਾ ਹੋਈਆਂ ਲੜਕੀਆਂ ਦੀ ਭਾਲ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਤੇ ਮੁਹੱਲੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਘੋਖ ਕੀਤੀ ਜਾ ਰਹੀ ਹੈ। ਘਟਨਾ ਸਬੰਧੀ ਪੁਲਿਸ ਵੱਲੋਂ ਕੇਸ ਦਰਜ ਕਰਕੇ ਲੜਕੀਆਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਮਹੱਲਾ ਵਾਸੀਆਂ ਵਿੱਚ ਲੜਕੀਆਂ ਦੇ ਗਾਇਬ ਹੋਣ ਨੂੰ ਲੈ ਕੇ ਗੁੱਸੇ ਦਾ ਇਜ਼ਹਾਰ ਕਰਦਿਆਂ ਇਕੱਠੇ ਹੋ ਕੇ ਪੁਲਿਸ ਰੋਸ ਜਾਹਰ ਕੀਤਾ।
ਜਾਣਕਾਰੀ ਅਨੁਸਾਰ ਹਰਮਨ ਨਗਰ ਦੇ ਰਹਿਣ ਵਾਲੀਆਂ ਦੋ ਨਾਬਾਲਗ ਲੜਕੀਆਂ ਐਤਵਾਰ ਨੂੰ ਕੰਜਕਾਂ ਦਾ ਤਿਉਹਾਰ ਹੋਣ ਕਰਕੇ ਮੁਹੱਲੇ ਦੇ ਦੋ ਘਰਾਂ ਵਿੱਚ ਰੋਟੀ ਖਾਣ ਲਈ ਗਈਆਂ ਸਨ ਪਰ ਉਸ ਤੋਂ ਬਾਅਦ 11 ਵਜੇ ਦੇ ਕਰੀਬ ਜਦੋਂ ਉਹ ਇੱਕ ਹੋਰ ਘਰ ਜਾਣ ਦਾ ਕਹਿ ਕੇ ਗਈਆਂ ਤਾਂ ਅਚਾਨਕ ਕਿਧਰੇ ਗਾਇਬ ਹੋ ਗਈਆਂ।
ਮਾਪਿਆਂ ਦੇ ਦੱਸਣ ਮੁਤਾਬਕ ਉਹਨਾਂ ਲਾਪਤਾ ਹੋਈਆਂ ਲੜਕੀਆਂ ਦੀ ਕਾਫੀ ਦੇਰ ਤੱਕ ਭਾਲ ਕੀਤੀ ਪਰ ਲੜਕੀਆਂ ਨਾ ਮਿਲਣ ਕਾਰਨ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਤੇ ਪੁਲਿਸ ਨੇ ਮੁਹੱਲੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਸ਼ੁਰੂ ਕੀਤੀ ਜਿਸ ਦੌਰਾਨ ਲੜਕੀਆਂ ਜੋਰਾ ਬਸਤੀ ਵਾਲੇ ਪਾਸੇ ਜਾਂਦੀਆਂ ਦਿਖਾਈ ਦਿੱਤੀਆਂ ਪਰ ਉਸ ਤੋਂ ਬਾਅਦ ਲੜਕੀਆਂ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ।
ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਲਾਪਤਾ ਹੋਣ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਬਰੀਕੀ ਨਾਲ ਲੜਕੀਆਂ ਦੀ ਭਾਲ ਕੀਤੀ ਜਾ ਰਹੀ ਹੈ।