Patiala News : ਪੁਲਿਸ ਕਾਰਵਾਈ ਤੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਪਿੰਡ ਬੰਮਨਾ ਵਿਖੇ ਬੁੱਧਵਾਰ ਦੀ ਰਾਤ ਨੂੰ ਪੁਲਿਸ ਕਾਰਵਾਈ ਤੋਂ ਤੰਗ ਆ ਕੇ ਇੱਕ ਨੌਜਵਾਨ ਨੇ ਖੁਦਕਸ਼ੀ ਕਰ ਲਈ। ਗਾਜੇਵਾਸ ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ ਲਿਆ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ।
Publish Date: Thu, 29 Jan 2026 07:20 PM (IST)
Updated Date: Thu, 29 Jan 2026 07:22 PM (IST)
ਭਾਰਤ ਭੂਸ਼ਣ ਗੋਇਲ, ਸਮਾਣਾ : ਪਿੰਡ ਬੰਮਨਾ ਵਿਖੇ ਬੁੱਧਵਾਰ ਦੀ ਰਾਤ ਨੂੰ ਪੁਲਿਸ ਕਾਰਵਾਈ ਤੋਂ ਤੰਗ ਆ ਕੇ ਇੱਕ ਨੌਜਵਾਨ ਨੇ ਖੁਦਕਸ਼ੀ ਕਰ ਲਈ। ਗਾਜੇਵਾਸ ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ ਲਿਆ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ।
ਸਦਰ ਥਾਣਾ ਮੁਖੀ ਅਜੇ ਕੁਮਾਰ ਪੁਰੋਚਾ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ (25) ਦੇ ਪਿਤਾ ਜਗਸੀਰ ਸਿੰਘ ਵਾਸੀ ਪਿੰਡ ਬੰਮਣਾ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਉਸ ਦਾ ਪੁੱਤਰ ਕੁਝ ਦਿਨ ਪਹਿਲਾਂ ਜ਼ਮਾਨਤ ’ਤੇ ਜੇਲ੍ਹ ਤੋਂ ਆਇਆ ਸੀ ਤੇ ਉਸ ਨੂੰ ਕੋਈ ਪੁਲਿਸ ਵਾਲਾ ਨਾਜਾਇਜ਼ ਤੌਰ ’ਤੇ ਤੰਗ ਪਰੇਸ਼ਾਨ ਕਰ ਰਿਹਾ ਸੀ ਜਿਸ ਤੋਂ ਦੁਖੀ ਹੋ ਕੇ ਉਸ ਨੇ ਬੁੱਧਵਾਰ ਰਾਤ ਨੂੰ ਫਾਹਾ ਲੈ ਕੇ ਆਤਮਹੱਤਿਆ ਕਰ ਲਈ।
ਉਹਨਾਂ ਪੁਲਿਸ ਮੁਲਾਜ਼ਮ ’ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਸ ਦਾ ਲੜਕਾ ਨਾ ਤਾਂ ਨਸ਼ਾ ਕਰਦਾ ਸੀ ਅਤੇ ਨਾ ਹੀ ਵੇਚਦਾ ਸੀ ਪਰ ਅਣਪਛਾਤਾ ਪੁਲਿਸ ਕਰਮਚਾਰੀ ਉਸ ’ਤੇ ਨਸ਼ੇ ਦਾ ਨਾਜਾਇਜ਼ ਪਰਚਾ ਪਾਉਣ ਦੀਆਂ ਧਮਕੀਆਂ ਦੇ ਕੇ ਉਸ ਨੂੰ ਲਗਾਤਾਰ ਤੰਗ ਪਰੇਸ਼ਾਨ ਕਰ ਰਿਹਾ ਸੀ। ਇਸ ਸਬੰਧੀ ਡੀਐੱਸਪੀ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਅਣਪਛਾਤੇ ਪੁਲਸ ਮੁਲਾਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀ ਜਾ ਰਹੀ ਹੈ।