- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਾਇਲੈਂਟ ਅਟੈਕ ਕਾਰਨ ਮੌਤ ਹੋ ਜਾਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਕਰਮਵੀਰ ਸਿੰਘ ਮਰਦਾਂਪੁਰ,ਪੰਜਾਬੀ ਜਾਗਰਣ,ਘਨੌਰ : ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਾਇਲੈਂਟ ਅਟੈਕ ਕਾਰਨ ਮੌਤ ਹੋ ਜਾਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਦੇਹ ਜਦੋਂ ਪਿੰਡ ਜੰਡਮੰਘੋਲੀ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ।
ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਰਵਾਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਜੀਤ ਸਿੰਘ, ਕਰਨੈਲ ਸਿੰਘ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ ਨੌਂ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ, ਜਿੱਥੇ ਅਚਾਨਕ ਸਾਇਲੈਂਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇੱਕ ਭੈਣ ਨੂੰ ਛੱਡ ਗਿਆ ਹੈ।
ਇਕਲੌਤੇ ਪੁੱਤਰ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਵੀ ਗਮਗੀਨ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਕਰਮਜੀਤ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਸੁਰਿੰਦਰ ਸਿੰਘ ਸਰਵਾਰਾ ਸਮੇਤ ਕਈ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਹਜ਼ਾਰਾਂ ਲੋਕਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਰਵਾਰਾ ਨੇ ਦੱਸਿਆ ਕਿ ਗੁਰਜੀਤ ਸਿੰਘ ਸਰਵਾਰਾ ਦਾ ਅੰਤਿਮ ਸੰਸਕਾਰ ਕੱਲ੍ਹ (20 ਜੁਲਾਈ) ਨੂੰ ਪਿੰਡ ਜੰਡਮੰਘੋਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ, ਜਿੱਥੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕਾ ਨਿਵਾਸੀਆਂ ਦੇ ਸ਼ਾਮਲ ਹੋਣਗੇ।