ਪਟਿਆਲਾ 'ਚ ਵੱਡਾ ਪੁਲਿਸ ਮੁਕਾਬਲਾ: ਗੋਲੀਆਂ ਚੱਲਣ ਤੋਂ ਬਾਅਦ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ
ਪਟਿਆਲਾ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਵੀਰਵਾਰ ਨੂੰ ਇੱਕ ਤਿੱਖੇ ਮੁਕਾਬਲੇ ਦੌਰਾਨ ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਰਮਜੀਤ ਅਤੇ ਜਸਕਰਨ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਦੋਵੇਂ ਨੌਜਵਾਨ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਹਮੀਰਾ ਦੇ ਰਹਿਣ ਵਾਲੇ ਹਨ।
Publish Date: Thu, 02 Jul 2026 03:28 PM (IST)
Updated Date: Thu, 02 Jul 2026 03:29 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ - ਪਟਿਆਲਾ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਵੀਰਵਾਰ ਨੂੰ ਇੱਕ ਤਿੱਖੇ ਮੁਕਾਬਲੇ ਦੌਰਾਨ ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਰਮਜੀਤ ਅਤੇ ਜਸਕਰਨ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਦੋਵੇਂ ਨੌਜਵਾਨ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਹਮੀਰਾ ਦੇ ਰਹਿਣ ਵਾਲੇ ਹਨ।
ਜਾਣਕਾਰੀ ਅਨੁਸਾਰ, ਪਟਿਆਲਾ ਪੁਲਿਸ ਨੂੰ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸੇ ਸੂਚਨਾ ਦੇ ਅਧਾਰ 'ਤੇ ਪੁਲਿਸ ਟੀਮ ਨੇ ਤੁਰੰਤ ਜਾਲ ਵਿਛਾਇਆ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਡਕਾਲਾ ਰੋਡ ਤੇ ਘੇਰ ਲਿਆ। ਆਪਣੇ-ਆਪ ਨੂੰ ਪੁਲਿਸ ਘੇਰੇ ਵਿੱਚ ਦੇਖ ਕੇ ਮੁਲਜ਼ਮਾਂ ਨੇ ਬਚਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਪੁਲਿਸ ਨੇ ਬਹਾਦਰੀ ਅਤੇ ਮੁਸਤੈਦੀ ਦਿਖਾਉਂਦੇ ਹੋਏ ਦੋਵਾਂ ਆਰੋਪੀਆਂ ਨੂੰ ਮੌਕੇ 'ਤੇ ਹੀ ਦਬੋਚ ਲਿਆ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਪਰਮਜੀਤ ਅਤੇ ਜਸਕਰਨ ਕੋਲੋਂ ਹਥਿਆਰ ਤੇ ਹੋਰ ਸ਼ੱਕੀ ਸਾਮਾਨ ਬਰਾਮਦ ਹੋਇਆ ਹੈ।