ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗਿਰੋਹ ਦੇ ਹੋਰ ਮੈਂਬਰਾਂ ਅਤੇ ਨੈੱਟਵਰਕ ਦਾ ਵੀ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਨੂੰ ਵੱਖ-ਵੱਖ ਪਹਿਲੂਆਂ ਤੋਂ ਅੱਗੇ ਵਧਾਇਆ ਜਾ ਰਿਹਾ ਹੈ, ਤਾਂ ਜੋ ਨਾਜਾਇਜ਼ ਹਥਿਆਰਾਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।
Publish Date: Thu, 02 Apr 2026 10:56 AM (IST)
Updated Date: Thu, 02 Apr 2026 10:59 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਵਿੱਚ ਦੂਜੇ ਰਾਜਾਂ ਤੋਂ ਨਾਜਾਇਜ਼ ਹਥਿਆਰ ਲਿਆ ਕੇ ਸਪਲਾਈ ਕਰਨ ਵਾਲੇ ਗਿਰੋਹ ਦੇ ਖ਼ਿਲਾਫ਼ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਥਾਣਾ ਸ਼ੰਭੂ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਉਹ ਸੂਬੇ ਵਿੱਚ ਸਪਲਾਈ ਕਰਨ ਦੀ ਫ਼ਿਰਾਕ ਵਿੱਚ ਸਨ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ
ਸੌਰਵ ਕੁਮਾਰ ਵਾਸੀ ਪਿੰਡ ਜਾਰੰਗ, ਥਾਣਾ ਗਾਏਘਾਟ, ਜ਼ਿਲ੍ਹਾ ਮੁਜ਼ੱਫਰਨਗਰ
ਸਾਜਨ ਵਾਸੀ ਸੋਹਾਣਾ
ਇੰਦਰਜੀਤ ਸਿੰਘ ਵਾਸੀ ਬਿਸ਼ਨ ਨਗਰ ਪਟਿਆਲਾ
ਅਭਿਸ਼ੇਕ,ਵਾਸੀ ਗੁਰਦੀਪ ਕਾਲੋਨੀ, ਅਬਲੋਵਾਲ ਵਜੋਂ ਹੋਈ ਹੈ।
ਥਾਣਾ ਸ਼ੰਭੂ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿਹੜੇ ਰਾਜਾਂ ਤੋਂ ਲਿਆਂਦੇ ਗਏ ਸਨ ਅਤੇ ਪੰਜਾਬ ਵਿੱਚ ਇਹ ਕਿਨ੍ਹਾਂ ਲੋਕਾਂ ਤੱਕ ਪਹੁੰਚਾਏ ਜਾਣੇ ਸਨ।