- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ‘ਸੁਰੱਖਿਅਤ ਪਟਿਆਲਾ’ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਕੋਨੇ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅਤੇ ਪੀ.ਸੀ.ਆਰ. ਮੋਟਰਸਾਈਕਲ ਲਗਾਤਾਰ ਗਸ਼ਤ ਕਰ ਰਹੇ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪਟਿਆਲਾ ਪੁਲਿਸ ਵੱਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ‘ਆਪਰੇਸ਼ਨ ਪਰਹਾਰ 3.0 ਦਾ ਆਗਾਜ਼ ਕੀਤਾ ਗਿਆ। ਇਸ ਅਪਰੇਸ਼ਨ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਰਣਨੀਤਕ ਹਿੱਸਿਆਂ ’ਤੇ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਸ਼ਹਿਰ ਦੇ ਪ੍ਰਵੇਸ਼ ਦੁਆਰਾਂ, ਮੁੱਖ ਚੌਕਾਂ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ, ਲੂਟੇਰਿਆਂ ਅਤੇ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ’ਤੇ ਸ਼ਿਕੰਜਾ ਕੱਸਣਾ ਹੈ। ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਸ਼ੱਕੀ ਵਾਹਨ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਹੋ ਰਹੀ ਹੈ।
ਪੁਲਿਸ ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ‘ਸੁਰੱਖਿਅਤ ਪਟਿਆਲਾ’ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਕੋਨੇ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅਤੇ ਪੀ.ਸੀ.ਆਰ. ਮੋਟਰਸਾਈਕਲ ਲਗਾਤਾਰ ਗਸ਼ਤ ਕਰ ਰਹੇ ਹਨ।
ਪੁਲਿਸ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਦੌਰਾਨ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਜੇਕਰ ਕਿਸੇ ਵੀ ਨਾਗਰਿਕ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਉਹ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਹੈਲਪਲਾਈਨ ਨੰਬਰ ’ਤੇ ਦੇਣ। ਪੁਲਿਸ ਮੁਤਾਬਕ ਇਹ ਸਖ਼ਤੀ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਆਮ ਲੋਕ ਖੁਦ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।