- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਪੁਰਾ ਦੀ ਸਿਆਸਤ ਵਿੱਚ ਵੀਰਵਾਰ ਨੂੰ ਵੱਡਾ ਫੇਰਬਦਲ ਹੋਇਆ। ਕਾਂਗਰਸ ਦੇ ਸੀਨੀਅਰ ਆਗੂ ਤੇ ਦੋ ਵਾਰ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅੱਠ ਕੌਂਸਲਰਾਂ ਅਤੇ ਵੱਡੀ ਗਿਣਤੀ ਸਮਰਥਕਾਂ ਸਮੇਤ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ’ਚ ਸ਼ਾਮਲ ਹੋ ਗਏ।

ਪੱਤਰ ਪ੍ਰੇਰਕ, ਰਾਜਪੁਰਾ : ਰਾਜਪੁਰਾ ਦੀ ਸਿਆਸਤ ਵਿੱਚ ਵੀਰਵਾਰ ਨੂੰ ਵੱਡਾ ਫੇਰਬਦਲ ਹੋਇਆ। ਕਾਂਗਰਸ ਦੇ ਸੀਨੀਅਰ ਆਗੂ ਤੇ ਦੋ ਵਾਰ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅੱਠ ਕੌਂਸਲਰਾਂ ਅਤੇ ਵੱਡੀ ਗਿਣਤੀ ਸਮਰਥਕਾਂ ਸਮੇਤ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ’ਚ ਸ਼ਾਮਲ ਹੋ ਗਏ।
ਕੰਬੋਜ ਦੇ ਨਾਲ ਅੱਠ ਕੌਂਸਲਰਾਂ ਦੇ ਭਾਜਪਾ ਵਿੱਚ ਆਉਣ ਨਾਲ ਨਗਰ ਕੌਂਸਲ ਵਿੱਚ ਪਾਰਟੀ ਦੇ ਮੈਂਬਰਾਂ ਦੀ ਗਿਣਤੀ 17 ਹੋ ਗਈ ਹੈ। ਸਥਾਨਕ ਸਿਆਸੀ ਆਕਲਣ ਅਨੁਸਾਰ ਇਹ ਬਹੁਮਤ ਦੇ ਅੰਕੜੇ ਤੋਂ ਇੱਕ ਵੱਧ ਹੈ। ਇਸ ਘਟਨਾਕ੍ਰਮ ਤੋਂ ਬਾਅਦ ਕੰਬੋਜ ਸਮਰਥਕਾਂ ਵਿੱਚ ਉਤਸ਼ਾਹ ਹੈ।
ਕੰਬੋਜ ਦੀ ਭਾਜਪਾ ਵਿੱਚ ਸ਼ਮੂਲੀਅਤ ਤੋਂ ਬਾਅਦ ਹੁਣ ਹਲਕਾ ਇੰਚਾਰਜ ਜਗਦੀਸ਼ ਜੱਗਾ ਦੀ ਭੂਮਿਕਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਜੱਗਾ ਨੇ ਪਿਛਲੀ ਵਿਧਾਨ ਸਭਾ ਚੋਣ ਭਾਜਪਾ ਦੀ ਟਿਕਟ ’ਤੇ ਲੜੀ ਸੀ। ਸਿਆਸੀ ਹਲਕਿਆਂ ਮੁਤਾਬਕ ਕਿਸਾਨ ਅੰਦੋਲਨ ਦੌਰਾਨ ਵਿਰੋਧੀ ਹਾਲਾਤ ਦੇ ਬਾਵਜੂਦ ਉਨ੍ਹਾਂ ਚੋਣ ਵਿੱਚ ਪਾਰਟੀ ਲਈ ਵੋਟਾਂ ਹਾਸਲ ਕੀਤੀਆਂ ਸਨ ਅਤੇ ਉਹ ਪੰਜਾਬ ਵਿੱਚ ਭਾਜਪਾ ਦੇ ਦੂਜੇ ਸਭ ਤੋਂ ਵੱਧ ਵੋਟਾਂ ਲੈਣ ਵਾਲੇ ਉਮੀਦਵਾਰ ਰਹੇ ਸਨ। ਹੁਣ ਪਾਰਟੀ ਵਿੱਚ ਨਵੇਂ ਅਤੇ ਪੁਰਾਣੇ ਆਗੂਆਂ ਵਿਚਾਲੇ ਤਾਲਮੇਲ ਨੂੰ ਲੈ ਕੇ ਨਜ਼ਰਾਂ ਰਹਿਣਗੀਆਂ।