- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਕੂਲ ਵਿੱਚ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਜੇ ਗੋਇਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ’ਚ ਸਕੂਲ ਦੀ ਪ੍ਰਿੰਸੀਪਲ ਸੀਮਾ ਉੱਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਵਿਜੇ ਗੋਇਲ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ ਤੇ ਰੌਸ਼ਨੀਆਂ ਦਾ ਤਿਉਹਾਰ ਹੈ। ਸਮਾਗਮ ਦੌਰਾਨ ਅਧਿਆਪਕਾਂ ਅਤੇ ਸਮਾਜ ਸੇਵੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੱਪੜੇ ਦੇ ਥੈਲੇ ਵੀ ਵੰਡੇ ਗਏ। ਸੁਸਾਇਟੀ ਵੱਲੋਂ ਪਿਛਲੇ 25 ਸਾਲਾਂ ਤੋਂ ਵਾਤਾਵਰਨ ਤੇ ਸਮਾਜ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ। ਸੁਸਾਇਟੀ ਵੱਲੋਂ 13 ਨਵੰਬਰ ਨੂੰ ਸਕੂਲ ’ਚ ਖੂਨਦਾਨ ਕੈਂਪ ਲਗਾਉਣ ਦਾ ਐਲਾਨ ਕਰਦਿਆਂ ਲੋਕਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸੀਮਾ ਉੱਪਲ, ਰਾਮ ਲਾਲ ਗੋਇਲ, ਸੰਜੇ ਧੀਰ, ਸੁਰਿੰਦਰ ਕੁਮਾਰ ਗੁਪਤਾ ਆਦਿ ਹਾਜ਼ਰ ਸਨ।