- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਮਗਰੋਂ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਵਿੱਚ ਛੇਤੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਬੱਚੇ ਦੀ ਪਛਾਣ ਕਰਨ ਅਤੇ ਉਸ ਦੇ ਪਰਿਵਾਰ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਉਸ ਦੇ ਘਰ ਜਾ ਕੇ ਮਾਮਲੇ ਦੀ ਜਾਂਚ ਕਰੇਗੀ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਸ਼ਹਿਰ ਵਿੱਚ ਕਰੀਬ 10 ਤੋਂ 12 ਸਾਲ ਦੇ ਇੱਕ ਬੱਚੇ ਵੱਲੋਂ ਇਨੋਵਾ ਕਾਰ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਟ੍ਰੈਫਿਕ ਪੁਲਿਸ ਹਰਕਤ ਵਿੱਚ ਆ ਗਈ ਹੈ। ਵੀਡੀਓ ਵਿੱਚ ਬੱਚਾ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾਉਂਦਾ ਨਜ਼ਰ ਆ ਰਿਹਾ ਹੈ। ਇਸ ਤਰ੍ਹਾਂ ਦੀ ਡਰਾਈਵਿੰਗ ਨਾਲ ਸੜਕ 'ਤੇ ਚੱਲ ਰਹੇ ਦੂਜੇ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਟ੍ਰੈਫਿਕ ਪੁਲਿਸ ਨੇ ਬੱਚੇ ਦੀ ਪਛਾਣ ਅਤੇ ਉਸ ਦੇ ਘਰ ਦਾ ਪਤਾ ਲਗਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਮਗਰੋਂ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਵਿੱਚ ਛੇਤੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਬੱਚੇ ਦੀ ਪਛਾਣ ਕਰਨ ਅਤੇ ਉਸ ਦੇ ਪਰਿਵਾਰ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਉਸ ਦੇ ਘਰ ਜਾ ਕੇ ਮਾਮਲੇ ਦੀ ਜਾਂਚ ਕਰੇਗੀ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਤਰਸੇਮ ਸਿੰਘ ਨੇ ਕਿਹਾ ਕਿ ਵੀਡੀਓ ਵਿੱਚ ਜਿਸ ਤਰ੍ਹਾਂ ਬੱਚਾ ਕਾਰ ਚਲਾਉਂਦਾ ਦਿਖਾਈ ਦੇ ਰਿਹਾ ਹੈ, ਉਸ ਨਾਲ ਕਿਸੇ ਗੰਭੀਰ ਸੜਕ ਹਾਦਸੇ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਛੋਟੀ ਉਮਰ ਵਿੱਚ ਬਿਨਾਂ ਜਾਇਜ਼ ਡਰਾਈਵਿੰਗ ਲਾਇਸੈਂਸ ਦੇ ਵਾਹਨ ਚਲਾਉਣਾ ਨਾ ਸਿਰਫ਼ ਨਿਯਮਾਂ ਦੀ ਉਲੰਘਣਾ ਹੈ, ਸਗੋਂ ਦੂਜੇ ਲੋਕਾਂ ਦੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਹੈ। ਰਾਹਤ ਦੀ ਗੱਲ ਇਹ ਹੈ ਕਿ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਟ੍ਰੈਫਿਕ ਇੰਚਾਰਜ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਾ ਦੇਣ। ਘਰ ਵਿੱਚ ਵਾਹਨ ਦੀਆਂ ਚਾਬੀਆਂ ਬੱਚਿਆਂ ਦੀ ਪਹੁੰਚ ਤੋਂ ਦੂਰ ਰੱਖਣ ਅਤੇ ਇਸ ਗੱਲ ਦਾ ਧਿਆਨ ਰੱਖਣ ਕਿ ਬੱਚੇ ਬਿਨਾਂ ਇਜਾਜ਼ਤ ਕਾਰ ਜਾਂ ਹੋਰ ਕੋਈ ਵਾਹਨ ਲੈ ਕੇ ਸੜਕ 'ਤੇ ਨਾ ਨਿਕਲਣ।
ਉਨ੍ਹਾਂ ਕਿਹਾ ਕਿ ਮਾਪਿਆਂ ਦੀ ਮਾੜੀ ਜਿਹੀ ਲਾਪਰਵਾਹੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਟ੍ਰੈਫਿਕ ਪੁਲਿਸ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੀ ਹੈ ਅਤੇ ਜਾਂਚ ਦੇ ਆਧਾਰ 'ਤੇ ਨਿਯਮਾਂ ਅਨੁਸਾਰ ਕਾਰਵਾਈ ਕਰੇਗੀ।