- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿ ਸਹੁਰਾ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਗਰਭਪਾਤ ਵੀ ਕਰਵਾਇਆ। ਪੁਲਿਸ ਮੁਤਾਬਕ ਇਸ ਮਾਮਲੇ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ: ਮਹਿਲਾ ਥਾਣਾ ਪਟਿਆਲਾ ਪੁਲਿਸ ਨੇ ਇੱਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਸਹੁਰੇ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਦਾਜ਼ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਜ਼ਬਰਦਸਤੀ ਗਰਭਪਾਤ ਕਰਵਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਲਵਪ੍ਰੀਤ ਕੌਰ, ਜ਼ਿਲ੍ਹਾ ਮੋਹਾਲੀ ਨੇ ਦੱਸਿਆ ਕਿ ਉਸ ਦਾ ਵਿਆਹ 3 ਜੂਨ 2024 ਨੂੰ ਮਲਕੀਤ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਪਤੀ ਮਲਕੀਤ ਸਿੰਘ, ਸਹੁਰਾ ਜਗਦੀਸ਼ ਸਿੰਘ, ਸੱਸ ਬਲਵਿੰਦਰ ਕੌਰ, ਜੇਠ ਜਸਪ੍ਰੀਤ ਸਿੰਘ, ਨਣਦ ਮਨਦੀਪ ਕੌਰ ਅਤੇ ਰਿਸ਼ਤੇਦਾਰ ਅਮਰੀਕ ਸਿੰਘ ਨੇ ਉਸ ਨੂੰ ਦਾਜ਼ ਦੀ ਮੰਗ ਨੂੰ ਲੈ ਕੇ ਮਾਨਸਿਕ ਅਤੇ ਸਰੀਰਕ ਤੌਰ ''ਤੇ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸਹੁਰਾ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਗਰਭਪਾਤ ਵੀ ਕਰਵਾਇਆ। ਪੁਲਿਸ ਮੁਤਾਬਕ ਇਸ ਮਾਮਲੇ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।