
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਪਟਿਆਲਾ-2 ਜ਼ੋਨ ਦਾ ਹਾਕੀ ’ਚ ਦਬਦਬਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਸਕੂਲ ਟੂਰਨਾਮੈਂਟ ਤਹਿਤ ਲੜਕਿਆਂ ਦੇ ਅੰਡਰ-14 ਅਤੇ ਅੰਡਰ-17 ਵਰਗ ਦੇ ਹਾਕੀ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕਰਵਾਏ ਗਏ। ਅੰਡਰ-14 ਵਰਗ ਵਿਚ ਪਟਿਆਲਾ-2 ਜ਼ੋਨ ਨੇ ਪਹਿਲਾ, ਰਾਜਪੁਰਾ ਜ਼ੋਨ ਨੇ ਦੂਜਾ, ਸਮਾਣਾ ਜ਼ੋਨ ਨੇ ਤੀਜਾ ਤੇ ਪਾਤੜਾਂ ਜ਼ੋਨ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਵੀ ਪਟਿਆਲਾ-2 ਜ਼ੋਨ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਾਤੜਾਂ ਜ਼ੋਨ ਦੂਜੇ, ਰਾਜਪੁਰਾ ਜ਼ੋਨ ਤੀਜੇ ਅਤੇ ਸਮਾਣਾ ਜ਼ੋਨ ਚੌਥੇ ਸਥਾਨ ’ਤੇ ਰਿਹਾ। ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਪੋਲੋ ਗਰਾਊਂਡ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਾਕੀ ਕਨਵੀਨਰ ਪ੍ਰਿੰਸੀਪਲ ਰਾਜ ਕੁਮਾਰ, ਡਾ. ਰਜਿੰਦਰ ਸੈਣੀ, ਕਰਮਜੀਤ ਕੌਰ, ਹਰਦੀਪ ਕੌਰ, ਰਾਜੇਸ਼ ਕੁਮਾਰ, ਯਾਦਵਿੰਦਰ ਕੌਰ, ਕੋਚ ਗੁਰਵਿੰਦਰ ਸਿੰਘ, ਸ਼ਰਨਜੀਤ ਕੌਰ, ਰਾਜਵੀਰ ਸਿੰਘ, ਪੁਸ਼ਪਾ, ਬਲਜੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।