- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ ਟੀ-20 ਟੀਮ 'ਚ ਚੋਣ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ ਸੀਨੀਅਰ ਕ੍ਰਿਕਟ ਟੀਮ ਵਿਚ ਚੋਣ ਹੋਈ ਹੈ। ਉਨ੍ਹਾਂ ਨੂੰ ਜ਼ਿੰਬਾਬਵੇ ਦੌਰੇ ਲਈ ਐਲਾਨੀ ਗਈ ਭਾਰਤੀ ਟੀ-20 ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਵੱਲੋਂ ਸੋਮਵਾਰ ਦੇਰ ਰਾਤ ਟੀਮ ਦਾ ਐਲਾਨ ਕੀਤਾ ਗਿਆ, ਜਿਸ ’ਚ ਪ੍ਰਭਸਿਮਰਨ ਨੂੰ ਵਿਕਟਕੀਪਰ-ਬੱਲੇਬਾਜ਼ ਵਜੋਂ ਥਾਂ ਮਿਲੀ ਹੈ। ਜ਼ਿੰਬਾਬਵੇ ਦੌਰੇ ਦੌਰਾਨ ਭਾਰਤ ਅਤੇ ਜ਼ਿੰਬਾਬਵੇ ਵਿਚਾਲੇ 23, 25 ਅਤੇ 26 ਜੁਲਾਈ ਨੂੰ ਤਿੰਨ ਟੀ-20 ਮੈਚ ਖੇਡੇ ਜਾਣਗੇ। ਪ੍ਰਭਸਿਮਰਨ ਸਿੰਘ ਦੀ ਚੋਣ ਨੂੰ ਉਨ੍ਹਾਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦਾ ਇਨਾਮ ਮੰਨਿਆ ਜਾ ਰਿਹਾ ਹੈ। ਸੱਜੇ ਹੱਥ ਦੇ ਆਕਰਮਕ ਬੱਲੇਬਾਜ਼ ਪ੍ਰਭਸਿਮਰਨ ਪਿਛਲੇ ਕਈ ਸਾਲਾਂ ਤੋਂ ਆਈਪੀਐੱਲ ਫਰੈਂਚਾਈਜ਼ੀ ਪੰਜਾਬ ਕਿੰਗਜ਼ ਲਈ ਸਲਾਮੀ ਬੱਲੇਬਾਜ਼ ਵਜੋਂ ਖੇਡ ਰਹੇ ਹਨ। ਆਪਣੀ ਧਮਾਕੇਦਾਰ ਬੱਲੇਬਾਜ਼ੀ ਅਤੇ ਤੇਜ਼ੀ ਨਾਲ ਦੌੜਾਂ ਬਣਾਉਣ ਦੀ ਸਮਰੱਥਾ ਕਾਰਨ ਉਨ੍ਹਾਂ ਨੇ ਆਈਪੀਐੱਲ ਵਿਚ ਵੱਖਰੀ ਪਛਾਣ ਬਣਾਈ ਹੈ। ਘਰੇਲੂ ਕ੍ਰਿਕਟ ਵਿਚ ਵੀ ਪੰਜਾਬ ਲਈ ਲਗਾਤਾਰ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ਚੋਣਕਰਤਾਵਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪ੍ਰਭਸਿਮਰਨ ਇੱਕ ਖੇਡ ਪ੍ਰੇਮੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਚਚੇਰੇ ਭਰਾ ਅਨਮੋਲਪ੍ਰੀਤ ਸਿੰਘ ਵੀ ਆਈਪੀਐੱਲ ਵਿਚ ਖੇਡ ਚੁੱਕੇ ਹਨ ਅਤੇ ਘਰੇਲੂ ਕ੍ਰਿਕਟ ’ਚ ਪੰਜਾਬ ਦੀ ਨੁਮਾਇੰਦਗੀ ਕਰ ਚੁੱਕੇ ਹਨ। ਭਾਰਤੀ ਟੀਮ ’ਚ ਚੋਣ ਹੋਣ ਮਗਰੋਂ ਪ੍ਰਭਸਿਮਰਨ ਦੇ ਚਾਚਾ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਤਿੰਨ ਭਰਾ ਹਨ ਅਤੇ ਬਚਪਨ ਤੋਂ ਹੀ ਘਰ ਵਿਚ ਆਪਸ ਵਿਚ ਨਿਯਮਿਤ ਤੌਰ