ਇੱਕ ਕਿੱਲੋ ਅਫ਼ੀਮ ਸਮੇਤ ਕਾਬੂ
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸਾਹਿਬ ਸਿੰਘ ਵਾਸੀ ਫਰੈਂਡਜ਼ ਕਾਲੋਨੀ ਵਾਰਡ ਨੰਬਰ 17, ਪਾਤੜਾਂ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਾਸਿਲ ਕੀਤਾ ਗਿਆ ਰਿਮਾਂਡ ਤਹਿਤ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ।
Publish Date: Mon, 10 Aug 2026 06:39 PM (IST)
Updated Date: Tue, 11 Aug 2026 10:29 AM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀ ਵਿਰੁੱਧ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਪਾਤੜਾਂ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਟੀ ਪੁਲਿਸ ਚੌਂਕੀ ਪਾਤੜਾਂ ਦੇ ਇੰਚਾਰਜ ਜੱਜਵਿੰਦਰ ਸਿੰਘ ਨੇ ਮਾੜੇ ਅਨਸਰ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਨਵਾਂ ਬੱਸ ਸਟੈਂਡ ਦੇ ਸਾਹਮਣੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਬਣੇ ਛੋਟੇ ਪੁਲ ਹੇਠਾਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ ਇਕ ਕਿਲੋਗ੍ਰਾਮ ਅਫੀਮ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸਾਹਿਬ ਸਿੰਘ ਵਾਸੀ ਫਰੈਂਡਜ਼ ਕਾਲੋਨੀ ਵਾਰਡ ਨੰਬਰ 17, ਪਾਤੜਾਂ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਾਸਿਲ ਕੀਤਾ ਗਿਆ ਰਿਮਾਂਡ ਤਹਿਤ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ।