ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ : ਗੁਪਤਾ
ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ: ਪਵਨ ਗੁਪਤਾ
Publish Date: Tue, 21 Apr 2026 06:08 PM (IST)
Updated Date: Tue, 21 Apr 2026 06:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਬੀਤੇ ਦਿਨ ਪਟਿਆਲਾ ਦੀ ਗੁੜ ਮੰਡੀ ਵਿਚ, ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਈਆਂ ਗਈਆਂ ਅਤੇ ਖੁੱਲ੍ਹੇਆਮ ਗੁੰਡਾਗਰਦੀ ਕੀਤੀ ਗਈ। ਵਪਾਰੀਆਂ ਤੇ ਹਮਲਾ ਕੀਤਾ ਗਿਆ ਅਤੇ ਦੁਕਾਨਾਂ ਦੇ ਤਾਲੇ ਦਿਨ-ਦਿਹਾੜੇ ਕਟਰ ਨਾਲ ਕੱਟ ਕੇ ਅਤੇ ਹਥਿਆਰਾਂ ਦੀ ਨੋਕ ਤੇ ਜ਼ਬਰਦਸਤੀ ਨਵੇਂ ਤਾਲੇ ਲਗਾ ਕੇ ਜ਼ਬਰਦਸਤੀ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਅੱਜ ਦੁਪਹਿਰ 1 ਵਜੇ ਪਟਿਆਲਾ ਦੀ ਗੁੜ ਮੰਡੀ ਵਿਖੇ ਪ੍ਰਭਾਵਿਤ ਵਪਾਰੀਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਤੇ ਜਾਣਕਾਰੀ ਇਕੱਠੀ ਕੀਤੀ। ਇਸ ਮੌਕੇ ਅਨੀਸ਼ ਮੰਗਲਾ ਨੇ ਉਨ੍ਹਾਂ ਨੇ ਸਥਿਤੀ ਬਾਰੇ ਦੱਸਿਆ ਤੇ ਕਿਹਾ ਕਿ ਇਸ ਘਟਨਾ ਨੇ ਵਪਾਰੀਆਂ ਵਿਚ ਡਰ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਗੁਪਤਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਘਟਨਾ ਸਥਾਨ ਤੋਂ ਥੋੜ੍ਹੀ ਦੂਰੀ ਤੇ ਸਥਿਤ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਦਿਨ ਦਾ ਸਮਾਂ ਹੋਣ ਦੇ ਬਾਵਜੂਦ ਮੌਕੇ ਤੇ ਪਹੁੰਚਣ ਵਿਚ ਇੰਨਾ ਸਮਾਂ ਲੱਗਿਆ। ਉਨ੍ਹਾਂ ਕਿਹਾ ਪੁਲਿਸ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਬਿਨਾਂ ਦੇਰੀ ਦੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਗੁੜ ਮੰਡੀ ਦੇ ਵਪਾਰੀਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਸਖ਼ਤ ਰੁਖ਼ ਕਾਰਨ, ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਮੁੱਖ ਦੋਸ਼ੀ ਨਹੀਂ ਹਨ। ਪਟਿਆਲਾ ਪੁਲਿਸ ਨੂੰ ਮਾਸਟਰਮਾਈਂਡ ਅਤੇ ਮੁੱਖ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ, ਜੋ ਕਿ ਅਜੇ ਤੱਕ ਨਹੀਂ ਕੀਤਾ ਗਿਆ ਹੈ। ਪਵਨ ਗੁਪਤਾ ਨੇ ਕਿਹਾ ਕਿ ਜੇਕਰ ਵਪਾਰੀਆਂ ਨੂੰ ਇਨਸਾਫ਼ ਨਹੀਂ ਮਿਲਦਾ, ਤਾਂ ਸ਼ਿਵ ਸੈਨਾ ਹਿੰਦੁਸਤਾਨ ਕਿਸੇ ਵੀ ਅੰਦੋਲਨ ਦਾ ਪੂਰਾ ਸਮਰਥਨ ਕਰੇਗੀ। ਇਸ ਮੌਕੇ ਪਾਰਟੀ ਪ੍ਰਧਾਨ ਪਵਨ ਗੁਪਤਾ, ਪ੍ਰਦੀਪ ਵਰਮਾ, ਕ੍ਰਿਸ਼ਨ ਗਾਬਾ, ਸ਼ਮਾ ਕਾਂਤ ਪਾਂਡੇ, ਸਾਹਿਲ ਗੋਇਲ, ਨਵਦੀਪ ਮਿੱਤਲ ਹਾਜ਼ਰ ਸਨ।