- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਉਪਰੰਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀ.ਆਰ.ਟੀ.ਸੀ ਦੀ ਕਾਰਜਪ੍ਰਣਾਲੀ, ਮੌਜੂਦਾ ਪ੍ਰਬੰਧਕੀ ਸਥਿਤੀ ਅਤੇ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਵਾਜਾਈ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ: 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜਸ਼ਨਪ੍ਰੀਤ ਕੌਰ ਗਿੱਲ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਉਪਰੰਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀ.ਆਰ.ਟੀ.ਸੀ ਦੀ ਕਾਰਜਪ੍ਰਣਾਲੀ, ਮੌਜੂਦਾ ਪ੍ਰਬੰਧਕੀ ਸਥਿਤੀ ਅਤੇ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਵਾਜਾਈ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਅਤੇ ਸਵਾਰੀ ਪੱਖੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆ ਸਵਾਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣਗੇ।