ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ, ਨਾਅਰੇਬਾਜ਼ੀ
ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ, ਨਾਅਰੇਬਾਜ਼ੀ
Publish Date: Tue, 03 Mar 2026 05:24 PM (IST)
Updated Date: Wed, 04 Mar 2026 04:03 AM (IST)

8 ਮਾਰਚ ਨੂੰ ਮੋਹਾਲੀ ’ਚ ਕਰਨਗੇ ਸੂਬਾ ਪੱਧਰੀ ਪ੍ਰਦਰਸ਼ਨ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਰੋਸ ਰੈਲੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜਰਅੰਦਾਜ ਕਰ ਰਹੀ ਹੈ। ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜਮ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜਮ, ਪੈਨਸ਼ਨਰ ਜੁਆਇੰਟ ਫਰੰਟ ਦੇ ਫੈਸਲੇ ਮੁਤਾਬਕ 8 ਮਾਰਚ ਨੂੰ ਮੋਹਾਲੀ ਵਿੱਚ ਸੂਬਾ ਪੱਧਰੀ ਵਿਸ਼ਾਲ ਸਾਂਝਾ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਪੇਅ ਕਮਿਸ਼ਨ ਦੀਆਂ ਸਿਫ਼ਾਰਿਸਾਂ ਅਨੁਸਾਰ 2.59 ਦਾ ਗੁਣਾਂਕ ਨਾ ਦਿੱਤਾ ਗਿਆ, ਮੁਲਾਜਮਾਂ ਅਤੇ ਪੈਨਸ਼ਨਰਾਂ ਦਾ 16ਫੀਸਦੀ ਮਹਿੰਗਾਈ ਭੱਤਾ ਅਤੇ ਭੱਤੇ ਦੀਆਂ ਰਹਿੰਦੀਆਂ 05 ਕਿਸਤਾਂ ਅਤੇ ਬਕਾਏ ਜਾਰੀ ਨਾ ਕੀਤੇ ਗਏ, ਮਹਿੰਗਾਈ ਭੱਤੇ ਵਿੱਚ ਵਾਧਾ ਨਾ ਕੀਤਾ ਗਿਆ, 2004 ਤੋਂ ਬਾਅਦ ਭਰਤੀ ਹੋਈ ਮੁਲਾਜਮਾਂ ਦੀ ਪੂਰੀ ਪੈਨਸ਼ਨਰ ਬਹਾਲ ਨਾ ਕੀਤੀ ਗਈ ਅਤੇ ਬਾਕੀ ਦੀਆਂ ਹੋਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਿਲਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਮੁੱਖ ਸਲਾਹਕਾਰ, ਸੰਗਰੂਰ ਇਕਾਈ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਸਦੇਵ ਸਿੰਘ ਧੂਰੀ, ਸਤਵੰਤ ਸਿੰਘ ਸੰਧੂ, ਵੇਦ ਸਿੰਘ ਸਿੱਧੂ, ਚੇਤ ਰਾਮ ਢਿੱਲੋਂ, ਕਸ਼ਮੀਰ ਸਿੰਘ ਰੋੜੇਵਾਲ, ਸੁਖਦੇਵ ਸਿੰਘ ਭਵਾਨੀਗੜ, ਜੀਤ ਸਿੰਘ ਢੀਡਸਾ, ਡਾ. ਅਮਰਜੀਤ ਸਿੰਘ, ਅਵਿਨਾਸ਼ ਸ਼ਰਮਾ, ਨਰਿੰਦਰਜੀਤ ਸਿੰਘ ਅਮਰਗੜ ਮੌਜੂਦ ਸਨ।