ਪੈਨਸ਼ਨਰਾਂ ਨੇ ਪ੍ਰਬੰਧਕੀ ਕੰਪਲੈਕਸ ’ਚ ਕੀਤੀ ਰੋਸ ਰੈਲੀ
ਪੈਨਸ਼ਨਰਾਂ ਨੇ ਪ੍ਰਬੰਧਕੀ ਕੰਪਲੈਕਸ ’ਚ ਕੀਤੀ ਰੋਸ ਰੈਲੀ
Publish Date: Sat, 21 Feb 2026 04:56 PM (IST)
Updated Date: Sun, 22 Feb 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪੈਨਸ਼ਨਰਾਂ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਵਿੱਚ ਡੀਸੀ ਦਫ਼ਤਰ ਪੈਨਸ਼ਨ ਐਸੋਸੀਏਸ਼ਨ ਦੀ ਅਗਵਾਈ ਵਿੱਚ ਸ਼ਨਿੱਚਰਵਾਰ ਨੂੰ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢ ਕੇ ਨਾਅਰੇਬਾਜ਼ੀ ਕੀਤੀ। ਪੈਨਸ਼ਨਰਾਂ ਨੇ ਪੰਜਾਬ ਸਰਕਾਰ ਤੇ ਵਾਅਦਾਖਿ਼ਲਾਫੀ ਦਾ ਦੋਸ਼ ਵੀ ਲਾਇਆ। ਇਸ ਮੌਕੇ ਜਨਰਲ ਪਵਨ ਕੁਮਾਰ ਗੋਇਲ ਅਤੇ ਵਿੱਤ ਸਕੱਤਰ ਸੁਰਿੰਦਰਪਾਲ ਗਰਗ ਵੱਲੋਂ ਕੀਤੇ ਮੰਚ ਸੰਚਾਲਨ ਦੌਰਾਨ ਸੀਨੀਅਰ ਉਪ ਪ੍ਰਧਾਨ ਕੰਵਲਜੀਤ ਸਿੰਘ ਨੇ ਕਿਹਾ ਕਿ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਲਾਗੂ ਕਰਨ, ਮਹਿੰਗਾਈ ਭੱਤੇ ਦੀ 16 ਫੀਸਦੀ ਕਿਸ਼ਤ ਜਾਰੀ ਕਰਨ, ਬਕਾਇਆ ਰਕਮ ਦੇਣ ਅਤੇ ਹੋਰ ਲੰਬਿਤ ਮੰਗਾਂ ‘ਤੇ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਮਜਬੂਰ ਹੋ ਕੇ ਸੜਕਾਂ ‘ਤੇ ਧਰਨੇ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਰੈਲੀ ਵਿੱਚ ਸ਼ਾਮਲ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਸਰਪ੍ਰਸਤ ਸੁਰਿੰਦਰਪਾਲ ਲਹਿਰਾ, ਮੂਲ ਚੰਦ, ਜਨਕ ਰਾਜ ਜੋਸ਼ੀ, ਨਰੇਸ਼ ਭੱਲਾ, ਹਰਦਿਆਲ ਸਿੰਘ, ਦਵਿੰਦਰ ਸਿੰਘ ਅਤੇ ਬਿੱਕਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਅਤੇ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੋਹਣ ਲਾਲ, ਵਿਜੈ ਕੁਮਾਰ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਅਤੇ ਰਘੁਨਾਥ ਸ਼ਰਮਾ ਵੀ ਮੌਜੂਦ ਸਨ। ਅੰਤ ਵਿੱਚ ਸਰਪ੍ਰਸਤ ਸੁਰਿੰਦਰਪਾਲ ਲਹਿਰਾ ਅਤੇ ਦਰਸ਼ਨ ਸਿੰਘ ਨੂੰ ਜਨਮ ਦਿਨ ਮੌਕੇ ਸਨਮਾਨਿਤ ਕੀਤਾ ਗਿਆ।