ਪੈਨਸ਼ਨਰ ਲਾਈਫ ਸਰਟੀਫਿਕੇਟ ਆਨਲਾਈਨ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ
ਪੈਨਸ਼ਨਰ ਆਪਣਾ ਲਾਈਫ ਸਰਟੀਫਿਕੇਟ ਆਨਲਾਈਨ ਜਮ੍ਹਾਂ ਕਰਵਾਉਣਕ ਯਕੀਨੀ ਬਣਾਉਣ
Publish Date: Fri, 13 Mar 2026 06:08 PM (IST)
Updated Date: Sat, 14 Mar 2026 04:10 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰਜ਼ਿਲ੍ਹਾ ਖ਼ਜਾਨਾ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫ਼ਤਰ, ਸਬੰਧਤ ਬੈਂਕ ਦੀ ਬ੍ਰਾਂਚ, ਸੇਵਾ ਕੇਂਦਰ ਜਾ ਫੇਰ ਡੋਰ-ਸਟੈਪ ਡਿਲਿਵਰੀ: ਤੁਸੀਂ ਰਾਜ ਸਰਕਾਰ ਦੀ 'ਘਰ ਬੈਠੇ ਸੇਵਾ' ਰਾਹੀਂ 1076 ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹੋ। ਉਨ੍ਹਾਂ ਦੱਸਿਆ ਕਿ ਪੈਨਸ਼ਨਰ ਘਰ ਬੈਠੇ ਹੀ ਜੀਵਨ ਪ੍ਰਮਾਣ ਪੱਤਰ ਐਪ ਡਾਊਨਲੋਡ ਕਰਕੇ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ 31 ਮਾਰਚ ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।