ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ : ਸੇਖੋਂ
ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪੰਜਾਬ ਪਹਿਲਵਾਨ, ਸਰਕਲ ਦੀ ਮੀਟਿੰਗ ਹੋਈ
Publish Date: Mon, 12 Jan 2026 05:10 PM (IST)
Updated Date: Mon, 12 Jan 2026 05:12 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪੰਜਾਬ ਪਹਿਲਵਾਨ, ਸਰਕਲ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਸ਼ਿਵਦੇਵ ਸਿੰਘ ਸਰਕਲ ਪ੍ਰਧਾਨ ਪਟਿਆਲਾ ਅਤੇ ਦਫਤਰ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਬੀਐਸ ਸੇਖੋ ਜਨਰਲ ਸਕੱਤਰ ਪੰਜਾਬ ਤੇ ਬਲਵਿੰਦਰ ਸਿੰਘ ਪਸਿਆਣਾ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਬਿਜਲੀ ਬੋਰਡ ਦੀਆਂ ਜ਼ਮੀਨਾਂ ਨੂੰ ਵੇਚਣ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ। ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਪਾਸ ਕਰਕੇ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਹੱਥਾਂ ਵਿਚ ਵੇਚਣ ਦੀ ਪਾਲਸੀ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਮੀਟਿੰਗ ਦੇ ਕੇ ਹੱਲ ਕੀਤਾ ਜਾਵੇ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ਜਾਰੀ ਕਰਦੇ ਹੋਏ ਬੀ.ਐਸ. ਸੇਖੋਂ ਜਨਰਲ ਸਕੱਤਰ ਪੰਜਾਬ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 32 ਲੇਬਰ ਕਾਨੂੰਨ ਰੱਦ ਕਰਕੇ 4 ਨਵੇਂ ਲੇਬਰ ਕੋਡ ਬਣਾਕੇ ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਰਕਰਾਂ ਦੇ ਹੱਕਾਂ ਤੇ ਛਾਪਾ ਮਾਰਨ ਦੀ ਕੋਸ਼ਿਸ਼ ਦੀ ਪੁਰਜੋਰ ਨਿਖੇਧੀ ਕੀਤੀ ਹੈ ਅਤੇ ਪੰਜਾਬ ਬਿਜਲੀ ਨਿਗਮ ਵਿੱਚ ਕੰਮ ਕਰਦੀਆਂ 16 ਜਥੇਬੰਦੀਆਂ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ 16 ਜਨਵਰੀ ਨੂੰ ਪਟਿਆਲਾ ਡੀ.ਸੀ. ਦਫਤਰ ਦੇ ਸਾਹਮਣੇ ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ਤੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਇਸ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਤੋਂ ਇਲਾਵਾ 21 ਜਨਵਰੀ 2026 ਨੂੰ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫਤਰ ਪਟਿਆਲਾ ਵਿਖੇ ਸਾਰੀਆਂ ਜਥੇਬੰਦੀਆਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ, ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ, ਪੈਨਸ਼ਨ ਐਸੋਸੀਏਸ਼ਨ ਏਟਕ, ਏ.ਓ. ਜੇ.ਈਜ਼ ਐਸੋਸੀਏਸ਼ਨ, ਸਬ ਸਟੇਸ਼ਨ ਸਟਾਫ, ਅਤੇ ਹੋਰ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜਿਸ ਵਿੱਚ ਸਾਰੇ ਪੰਜਾਬ ਤੋਂ ਹਜਾਰਾਂ ਦੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਣਗੇ। ਮੀਟਿੰਗ ਵਿੱਚ ਬੀ.ਐਸ. ਸੇਖੋਂ, ਬਲਵਿੰਦਰ ਸਿੰਘ ਪਸਿਆਣਾ, ਸ਼ਿਵਦੇਵ ਸਿੰਘ ਤੋਂ ਇਲਾਵਾ ਬ੍ਰਿਜ ਮੋਹਨ ਚੋਪੜਾ, ਰਜਿੰਦਰ ਸਿੰਘ ਪੱਪੀ, ਰਾਮ ਸਿੰਘ ਸਨੌਰ, ਸੁਰਿੰਦਰ ਕੁਮਾਰ, ਭੁਪਿੰਦਰ ਸਿੰਘ, ਰਤਨ ਅਨਮੋਲ, ਬਲਵੰਤ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਬੇਦੀ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਰਾਜਬੀਰ ਸਿੰਘ, ਅਜੇ ਕੁਮਾਰ, ਵਿਜੇ ਸਿੰਘ, ਧਰਮਪਾਲ, ਕਮਲੇਸ਼ ਕੁਮਾਰ, ਸੁਰਿੰਦਰ ਸਿੰਘ ਅਤੇ ਇੰਦਰਪਾਲ ਸਿੰਘ ਨੇ ਸ਼ਮੂਲੀਅਤ ਕੀਤੀ।