ਪਿੰਡ ਦੀਦਾਰਗੜ੍ਹ ’ਚ ਨਵੇਂ ਬਣੇ ਆਮ ਆਦਮੀ ਕਲੀਨਿਕ ਨੂੰ ਲੈ ਕੇ ਲੋਕ ਖੁਸ਼
ਪਿੰਡ ਦੀਦਾਰਗੜ੍ਹ ’ਚ ਨਵੇਂ ਬਣੇ ਆਮ ਆਦਮੀ ਕਲੀਨਿਕ ਨੂੰ ਲੈ ਕੇ ਲੋਕ ਖੁਸ਼
Publish Date: Thu, 09 Apr 2026 04:38 PM (IST)
Updated Date: Fri, 10 Apr 2026 04:03 AM (IST)
ਸੱਤਪਾਲ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਸ਼ੇਰਪੁਰ ਬਲਾਕ ਦੇ ਪਿੰਡ ਦੀਦਾਰਗੜ੍ਹ ਵਿਖੇ ਪੰਜਾਬ ਸਰਕਾਰ ਦੁਆਰਾ ਖੋਲੇ ਗਏ ਆਮ ਆਦਮੀ ਕਲੀਨਿਕ ਵਿਚ ਸਿਹਤ ਸੇਵਾਵਾਂ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ ਅਤੇ ਜਿਸ ਨਾਲ ਇਲਾਕੇ ਦੇ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣਗੇ। ਕਿਉਂਕਿ ਪਿੰਡ ਦੀਦਾਰਗੜ੍ਹ ਵਿਖੇ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਆਸ ਪਾਸ ਦੇ ਪਿੰਡਾਂ ਨੂੰ ਮੁਫਤ ਸਿਹਤ ਸਹੂਲਤਾਂ ਦਾ ਵੱਡਾ ਲਾਭ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਕਲੀਨਿਕ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 28 ਮਾਰਚ ਨੂੰ ਵਰਚੂਅਲ ਤਰੀਕੇ ਨਾਲ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਰਪੰਚ ਕੁਲਦੀਪ ਸਿੰਘ ਦੁਆਰਾ ਕੀਤਾ ਗਿਆ ਸੀ। ਪਿੰਡ ਦੀਦਾਰਗੜ੍ਹ ਅਤੇ ਆਸਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ, ਜਿੱਥੇ ਰੋਜ਼ਾਨਾ ਮਰੀਜ਼ ਆਪਣੇ ਟੈੱਸਟ ਕਰਵਾਉਣ ਅਤੇ ਬਿਮਾਰੀ ਦੀ ਦਵਾਈ ਲੈਣ ਲਈ ਪੁੱਜ ਰਹੇ ਹਨ। ਇਸ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ 107 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈੱਸਟ ਮੁਹੱਈਆ ਕਰਵਾਏ ਜਾਂਦੇ ਹਨ। ਇਸ ਮੌਕੇ ਮਨਜੀਤ ਕੌਰ ਸੀਏ, ਫਾਰਮੇਸੀ ਅਫਸਰ ਜਸਕਰਨ ਸਿੰਘ ਅਤੇ ਜਸਵੀਰ ਕੌਰ ਮੌਜੂਦ ਸਨ।