ਤੀਰਥ ਯਾਤਰਾ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਦੇ ਨਾਲ ਠੱਗੀ : ਬੀਬੀ ਹਰਿਆਊ ਤੀਰਥ ਯਾਤਰਾ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਦੇ ਨਾਲ ਠੱਗੀ: ਬੀਬੀ ਹਰਿਆਊ
Publish Date: Tue, 06 Oct 2026 04:40 PM (IST)
Updated Date: Tue, 06 Oct 2026 04:41 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੀ ਸੰਭਾਵੀ ਉਮੀਦਵਾਰ ਪਲਵਿੰਦਰ ਕੌਰ ਹਰਿਆਊ ਨੇ ਮੁਫ਼ਤ ਤੀਰਥ ਯਾਤਰਾ ਸਕੀਮ ਤੇ ਸਵਾਲ ਚੁਕਦਿਆਂ ਕਿਹਾ ਹੈ ਕਿ ਦੂਜੇ ਸੂਬਿਆਂ ਤੋਂ ਕਰਾਏਂ ਤੇ ਬੱਸਾਂ ਮੰਗਵਾਉਣ ਕੇ ਆਪ ਸਰਕਾਰ ਪੰਜਾਬ ਦਾ ਸਰਮਾਇਆ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਟਰਾਂਸਪੋਰਟਰ ਅਤੇ ਬੱਸ ਮਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਯੋਜਨਾ ਤਹਿਤ ਰੁਜ਼ਗਾਰ ਦਿੱਤਾ ਜਾ ਸਕਦਾ ਸੀ, ਪੰਜਾਬ ਸਰਕਾਰ ਨੇ ਸੂਬੇ ਦੇ ਟਰਾਂਸਪੋਰਟਰਾਂ ਨੂੰ ਕਥਿਤ ਤੌਰ ’ਤੇ ਅਣਗੌਲਿਆ ਕਰਕੇ ਆਪਣਿਆਂ ਨੂੰ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਆਪ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਵਾਅਦੇ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੇਰੁਜ਼ਗਾਰਾਂ ਤੇ ਟਰਾਂਸਪੋਰਟਰਾਂ ਦੇ ਹੱਕ ਵਿਚ ਆਵਾਜ਼ ਉਠਾਉਣ ਕਾਂਗਰਸ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰੇਗੀ। ਉਹ ਪੰਜਾਬ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਕੱਠੇ ਕਰਨ ਦੀ ਸਮਰੱਥਾ ਰੱਖਦੇ ਹਨ, ਜਦੋਂ ਕਾਂਗਰਸ ਇੱਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ ਤਾਂ ਕਾਂਗਰਸ ਨੂੰ ਸੱਤਾ ਤੋਂ ਕੋਈ ਤਾਕਤ ਲਾਂਭੇ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਹੈ ਕਾਂਗਰਸ ਨੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਸੀ ਹੁਣ ਵੀ ਵਿਕਾਸ ਵੱਲ ਤੁਰਨ ਦੇ ਉਪਰਾਲੇ ਕੀਤੇ ਜਾਣਗੇ।