- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕ ਵਾਰਿਸ ਪੰਜਾਬ ਦੇ ਪਾਰਟੀ ਦਾ ਸਾਥ ਦੇਣ: ਸਰਬਜੀਤ ਘੜਾਮ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਰਾਜਵੰਤ ਕੌਰ ਘੜਾਮ ਪਤਨੀ ਸਰਬਜੀਤ ਸਿੰਘ ਘੜਾਮ ਨੇ ਸਾਥੀਆਂ ਸਮੇਤ ਹਲਕਾ ਸਨੌਰ ਦੇ ਪਿੰਡ ਬਲਬੇੜਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਘੜਾਮ ਨੇ ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਵਾਰਿਸ ਪੰਜਾਬ ਦੇ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਹਰ ਦਿਨ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ ਅਤੇ ਮੌਜੂਦਾ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਵਾਰਿਸ ਪੰਜਾਬ ਦੇ ਪਾਰਟੀ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜ ਕੇ ਪੰਜਾਬ ਨੂੰ ਬਚਾਉਣ ਲਈ ਸਹਿਯੋਗ ਦੇਣ। ਇਸ ਮੌਕੇ ਗੁਰਨਾਮ ਸਿੰਘ ਘੜਾਮ, ਚੌਧਰੀ ਰਾਮਸ਼ਰਨ ਸਿੰਘ ਬੈਹਿਰੂ, ਮਾਸਟਰ ਜਗੀਰ ਸਿੰਘ, ਪ੍ਰਧਾਨ ਦੱਲ ਸਿੰਘ ਬਲਬੇੜæ੍ਹਾ, ਹਰਵਿੰਦਰ ਸਿੰਘ ਬੱਤੀ, ਦੀਦਾਰ ਸਿੰਘ ਘੜਾਮ, ਘਣਸ਼ਾਮ ਸਿੰਘ ਵਿਰਕ, ਬਲਜਿੰਦਰ ਸਿੰਘ ਬਲਬੇੜਾ, ਮਲਕੀਤ ਸਿੰਘ ਬਲਬੇੜਾ, ਸੁਰਿੰਦਰਪਾਲ ਸ਼ਰਮਾਂ ਬਲਬੇੜਾ, ਰਾਜ ਕੂਮਾਰ ਸਿੰਘ ਬਲਬੜਾ, ਗੁਰਧਿਆਨ ਸਿੰਘ ਨੰਨਾਨਸੁੰ ਆਦਿ ਮੌਜੂਦ ਸਨ।