- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਸ਼ੋਮਣੀ ਅਕਾਲੀ ਦੀ ਸਰਕਾਰ ਲਿਆਉਣ ਲਈ ਹੋਏ ਉਤਾਵਲੇ: ਰਾਜਿੰਦਰ ਵਿਰਕ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਲੈਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਲਕਾ ਸਨੌਰ ਦੇ ਅਮਨ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਰਜਿੰਦਰ ਸਿੰਘ ਵਿਰਕ ਵੱਲੋਂ ਅਮਨ ਨਗਰ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋਡ਼ਾਂ ਤੇ ਵਿਕਾਸ ਸਬੰਧੀ ਵਿਚਾਰ ਜਾਣੇ ਗਏ। ਲੋਕਾਂ ਨੇ ਵੀ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਸੁਝਾਅ ਪੇਸ਼ ਕੀਤੇ। ਵਿਰਕ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਰਾਇ ਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਧਿਆਨ ’ਚ ਰੱਖਦਿਆਂ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਹੈ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸਰਾਂ, ਸੁਖਵਿੰਦਰ ਸਿੰਘ ਪ੍ਰਧਾਨ, ਜਸਬੀਰ ਸਿੰਘ, ਡਿੰਪਲ, ਧਰਮਪਾਲ, ਜਰਨੈਲ ਸਿੰਘ ਅਲੀਪੁਰ, ਕਿਸ਼ਨ, ਲਾਲੀ, ਕਰਨੈਲ ਸਿੰਘ, ਨਵਦੀਪ ਸਿੰਘ, ਹਨੀ ਸਰਾਂ, ਮਲਕੀਤ ਸਿੰਘ, ਪਵਨ ਕੁਮਾਰ, ਜਰਨੈਲ ਸਿੰਘ ਪਾਰਟੀ ਮੈਂਬਰ ਤੋਂ ਇਲਾਵਾ ਆਦਿ ਅਮਨ ਨਗਰ ਵਾਸੀ ਵੀ ਹਾਜ਼ਰ ਸਨ।