ਸਾਢੇ ਚਾਰਾਂ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ : ਕੰਬੋਜ ਸਾਢੇ ਚਾਰਾਂ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ : ਕੰਬੋਜ
Publish Date: Tue, 20 Oct 2026 04:30 PM (IST)
Updated Date: Tue, 20 Oct 2026 04:33 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਨਾਤਨ ਧਰਮ ਮੰਦਿਰ ਵਿਖੇ ਵਾਰਡ ਨੰਬਰ ਤੇ ਤਿੰਨ ਤੇ ਨੌ ਦੇ ਕਾਂਗਰਸ ਪਾਰਟੀ ਵਰਕਰਾਂ ਦੀ ਮੀਟਿੰਗ ਸੱਦੀ ਗਈ। ਜਿਸ ਵਿਚ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਦਿਆਲ ਸਿੰਘ ਕੰਬੋਜ ਪਹੁੰਚੇ। ਇਸ ਮੌਕੇ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਕੰਬੋਜ ਵੱਲੋਂ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ।ਕੰਬੋਜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸੂਬੇ ਨੂੰ ਕਈ ਸਮੱਸਿਆਵਾਂ ਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚ ਭ੍ਰਿਸ਼ਟਾਚਾਰ ਤੇ ਨਸ਼ਿਆਂ ਦਾ ਮੁੱਦਾ ਗੰਭੀਰ ਬਣਿਆ ਹੋਇਆ ਹੈ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਹੁੰਦਾ ਦਿਨ-ਦਿਹਾੜੇ ਕਤਲ ਵੀ ਪ੍ਰਸ਼ਾਸ਼ਨ ਤੇ ਸਰਕਾਰ ਦੀ ਕਾਰਗੁਜ਼ਾਰੀ ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਚ ਜਾ ਕੇ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂ ਕਰਵਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਜ਼ੋਨ ਨੰਬਰ 3 ਦੇ 9 ਵਾਰਡਾਂ ਤੋਂ ਕਾਂਗਰਸੀ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ, ਜਿਸ ਕਾਰਨ ਇਹ ਮੀਟਿੰਗ ਇਕ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਕੌਂਸਲਰ ਅਮਨਦੀਪ ਸਿੰਘ ਨਾਗੀ, ਪਵਨ ਪਿੰਕਾ, ਕੌਂਸਲਰ ਮਨੀਸ਼ ਮਜਾਲ, ਕੌਂਸਲਰ ਰੂਬੀ ਟੰਨੀ, ਕੌਂਸਲਰ ਮਨਦੀਪ ਡਿੰਪੀ ਰਾਣਾ, ਨਰਿੰਦਰ ਸੋਨੀ, ਮਲਕੀਤ ਸਿੰਘ ਉਪਲਹੇੜੀ, ਨਵਦੀਪ ਸਿੰਘ ਨਲਾਸ ਸਮੇਤ ਵੱਡੀ ਗਿਣਤੀ ਦੇ ਵਿੱਚ ਵਾਰਡ ਨੰਬਰ ਤਿੰਨ ਅਤੇ ਨੌ ਦੇ ਕਾਂਗਰਸ ਪਾਰਟੀ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।