ਦਰਦਨਾਕ ਹਾਦਸਾ ’ਚ ਵਿਅਕਤੀ ਦੀ ਮੌਕੇ 'ਤੇ ਮੌਤ
ਦਰਦਨਾਕ ਹਾਦਸਾ ’ਚ ਵਿਅਕਤੀ ਦੀ ਮੌਕੇ 'ਤੇ ਮੌਤ
Publish Date: Fri, 17 Apr 2026 04:12 PM (IST)
Updated Date: Sat, 18 Apr 2026 04:00 AM (IST)

ਡਿਵਾਈਡਰ ਤੋੜ ਕੇ ਬਣਾਏ ਕੱਟ ਤੋਂ ਕਰ ਰਿਹਾ ਸੀ ਸੜਕ ਪਾਰ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਰੋਸ਼ਨਵਾਲਾ ਨੇੜੇ ਸ਼ੁੱਕਰਵਾਰ ਨੂੰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਅਣਅਧਿਕਾਰਤ ਕੱਟ ਨੂੰ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਪੀਆਰਟੀਸੀ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੇ ਘਟਨਾ ਸਥਾਨ ’ਤੇ ਦਮ ਤੋੜ ਦਿੱਤਾ। ਹਾਦਸੇ ਵਾਲੀ ਥਾਂ ’ਤੇ ਮੌਜੂਦ ਏਐੱਸਆਈ ਹਰਬੰਸ ਸਿੰਘ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਨੇ ਦੱਸਿਆ ਕਿ ਘਟਨਾ ਸਬੰਧੀ ਪਤਾ ਲੱਗਦੇ ਹੀ ਉਨ੍ਹਾਂ ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਏਐੱਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਘਮੰਡ ਸਿੰਘ ਵਾਲਾ ਦੇ ਰੂਪ ’ਚ ਹੋਈ ਹੈ ਜੋ ਪਿੰਡ ਰੋਸ਼ਨਵਾਲਾ ਨੇੜੇ ਹਾਈਵੇ ’ਤੇ ਸ਼ੋਰਟ ਕੱਟ ਵੱਜੋਂ ਡਿਵਾਈਡਰ ਨੂੰ ਤੋੜ ਕੇ ਬਣਾਏ ਗਏ ਕੱਟ ਤੋਂ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਇਸ ਦੌਰਾਨ ਸੰਗਰੂਰ ਤੋਂ ਪਟਿਆਲੇ ਵੱਲ ਜਾਂਦੀ ਪੀਆਰਟੀਸੀ ਦੀ ਬੱਸ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੀ ਚਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਗੁਰਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਕਈ ਥਾਵਾਂ ’ਤੇ ਵੀ ਬਣੇ ਹਨ ਗੈਰ ਕਾਨੂੰਨੀ ਕੱਟ ਮੌਕੇ ’ਤੇ ਮੌਜੂਦ ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਆਮ ਲੋਕਾਂ ਦੁਆਰਾ ਹਾਈਵੇਅ ’ਤੇ ਡਿਵਾਈਡਰ ਤੋੜ ਕੇ ਬਣਾਇਆ ਗਿਆ ਇਹ ਇਕੱਲਾ ਕੱਟ ਨਹੀਂ ਹੈ, ਹੋਰ ਕਈ ਥਾਵਾਂ ’ਤੇ ਗੈਰ-ਕਾਨੂੰਨੀ ਕੱਟਾਂ ’ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਬੰਦ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਹੋਰ ਜਾਨੀ/ਮਾਲੀ ਨੁਕਸਾਨ ਤੋਂ ਬਚਣ ਲਈ ਅਜਿਹੇ ਖਤਰਨਾਕ ਕੱਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ।