- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਅੰਮ੍ਰਿਤਪਾਲ ਦੀ ਪੈਰੋਲ ਤੇ ਪਾਰਟੀ ਰਜਿਸਟ੍ਰੇਸ਼ਨ ਲਈ ਮੰਗ ਪੱਤਰ ਦਿੱਤਾ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕੇ ਦੇ ਸੀਨੀਅਰ ਆਗੂ ਭਾਈ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਤੇ ਪਾਰਟੀ ਦੀ ਰਸਮੀ ਰਜਿਸਟ੍ਰੇਸ਼ਨ ਕਰਵਾਉਣ ਦੀ ਮੰਗ ਨੂੰ ਲੈ ਕੇ ਦੋ ਵੱਖ-ਵੱਖ ਮੰਗ ਪੱਤਰ ਉਪ ਮੰਡਲ ਅਫ਼ਸਰ ਰਾਜਵੀਰ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਸੌਂਪੇ ਗਏ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਸ਼ਹਿਰ ’ਚ ਰੋਸ ਮਾਰਚ ਵੀ ਕੱਢਿਆ ਗਿਆ। ਪਹਿਲੇ ਮੰਗ ਪੱਤਰ ਵਿਚ ਕਿਹਾ ਗਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਤੇ ਪਾਰਟੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਆਪਣੇ ਚੁਣੇ ਹੋਏ ਨੁਮਾਇੰਦੇ ਨਾਲ ਸਿੱਧਾ ਸੰਪਰਕ ਕਰਨ ਤੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਦਾ ਜਮਹੂਰੀ ਹੱਕ ਮਿਲਣਾ ਚਾਹੀਦਾ ਹੈ। ਇਸ ਲਈ ਮਨੁੱਖੀ, ਸੰਵਿਧਾਨਕ ਤੇ ਜਮਹੂਰੀ ਅਧਿਕਾਰਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਵੇ। ਮੰਗ ਪੱਤਰ ਵਿਚ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅਕਾਲ ਚਲਾਣੇ ਦਾ ਜ਼ਿਕਰ ਕਰਦਿਆਂ ਪਰਿਵਾਰ ਨੂੰ ਮਿਲਣ ਦਾ ਮੌਕਾ ਦੇਣ ਦੀ ਮੰਗ ਵੀ ਕੀਤੀ ਗਈ। ਦੂਜੇ ਮੰਗ ਪੱਤਰ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਚੋਣ ਕਮਿਸ਼ਨ ਕੋਲ ਰਾਜਨੀਤਿਕ ਪਾਰਟੀ ਵਜੋਂ ਰਜਿਸਟਰਡ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਾਰਟੀ ਦੇ ਦੋ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਭਾਈ ਸਰਬਜੀਤ ਸਿੰਘ ਲੋਕ ਸਭਾ ਮੈਂਬਰ ਹਨ, ਜਦਕਿ ਮਨਪ੍ਰੀਤ ਸਿੰਘ ਇਯਾਲੀ ਵਿਧਾਇਕ ਵਜੋਂ ਲੋਕਾਂ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਲਈ ਪਾਰਟੀ ਦੀ ਰਸਮੀ ਰਜਿਸਟ੍ਰੇਸ਼ਨ ਸਬੰਧੀ ਕਾਰਵਾਈ ਪਹਿਲ ਦੇ ਆਧਾਰ ’ਤੇ ਕੀਤੀ ਜਾਵੇ।