ਫੀਲਖਾਨਾ ’ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
ਫੀਲਖਾਨਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
Publish Date: Sat, 24 Jan 2026 05:19 PM (IST)
Updated Date: Sat, 24 Jan 2026 05:22 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਕਮਿਸ਼ਨਰ ਪਟਿਆਲਾ ਦੇ ਨਿਰਦੇਸ਼ਾਂ ਤਹਿਤ ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਸਟੇਟ ਅਵਾਰਡੀ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਐੱਨਐੱਸਐੱਸ ਦੇ ਵਲੰਟੀਅਰਸ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਨੌਜਵਾਨ ਕੱਲ ਦੇ ਨੇਤਾ ਹਨ। ਉਨ੍ਹਾਂ ਨੇ ਵਲੰਟੀਅਰਸ ਨੂੰ ਆਪਣੇ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ, ਜਾਤੀ, ਵਰਗ, ਲਾਲਚ ਆਦ ਤੋਂ ਉੱਪਰ ਉੱਠ ਕੇ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਭਵਿੱਖ ਦੇ ਵੋਟਰਾਂ ਨੂੰ ਕਿਹਾ ਕਿ ਇਹ ਸੁਨੇਹਾ ਉਨ੍ਹਾਂ ਦੇ ਮਾਤਾ-ਪਿਤਾ ਸਮਾਜ ਅਤੇ ਘਰ-ਘਰ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਆਫਿਸਰ ਮਨੋਜ ਥਾਪਰ ਨੇ ਵੋਟਰ ਸੁੰਹ ਵੀ ਚੁਕਾਈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫਸਰ ਦੇ ਨਿਰਦੇਸ਼ਾਂ ਤਹਿਤ ਸਕੂਲ ਆਫ ਐਮੀਨੈਂਸ ਫੀਲਖਾਨਾ ਵਿਖੇ ਵੋਟਰ ਜਾਗਰੂਕਤਾ ਤਹਿਤ ਪੇਂਟਿੰਗ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਸਨ। ਅੱਜ ਦੇ ਰਾਸ਼ਟਰੀ ਵੋਟਰ ਦਿਵਸ ਮੌਕੇ ਹਰਪ੍ਰੀਤ ਲੈਕਚਰਾਰ ਨੇ ਵਿਸ਼ੇਸ਼ ਤੌਰ ’ਤੇ ਰਾਸ਼ਟਰੀ ਵੋਟਰ ਦਿਵਸ ਅਤੇ ਭਾਰਤੀ ਲੋਕਤੰਤਰ ਦੇ ਭਵਿੱਖ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ। ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਰਿਫਰੈਸ਼ਮੈਂਟ ਵੀ ਵੰਡੀ ਗਈ। ਇਸ ਮੌਕੇ ਸਟਾਫ ਵੱਲੋਂ ਵਿਸ਼ੇਸ਼ ਤੌਰ ’ਤੇ ਸੀਨੀਅਰ ਲੈਕਚਰਾਰ ਕੰਵਰਜੀਤ ਸਿੰਘ ਧਾਲੀਵਾਲ ਪ੍ਰੋਗਰਾਮ ਆਫਿਸਰ ਪਰਗਟ ਸਿੰਘ, ਬਲਵਿੰਦਰ ਕੌਰ, ਲੈਕਚਰਾਰ ਚਰਨਜੀਤ ਸਿੰਘ, ਲੈਕਚਰਾਰ ਡਾ. ਪਰਵਿੰਦਰ ਕੌਰ ਅਤੇ ਹੋਰ ਸਟਾਫ ਮੈਂਬਰਾਂ ਨੇ ਸ਼ਮੂਲੀਅਤ ਕੀਤੀ।