ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ’ਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ
ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ
Publish Date: Sat, 28 Mar 2026 04:24 PM (IST)
Updated Date: Sat, 28 Mar 2026 04:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿੱਚ ਮਾਪੇ-ਅਧਿਆਪਕ ਮਿਲਣੀ ਦੇ ਨਾਲ ਇੱਕ ਉਤਸ਼ਾਹਪੂਰਨ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨਵੇਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਵਾਰਡ ਨੰਬਰ 45 ਦੇ ਐੱਮਸੀ ਮੀਨਾ ਡਾਬੀ, ਐੱਸਐੱਮਸੀ ਦੇ ਚੇਅਰਮੈਨ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਨੇ ਹਿੱਸਾ ਲਿਆ ਅਤੇ ਵਿਧਾਨ ਸਭਾ ਹਲਕਾ ਪਟਿਆਲਾ (ਸ਼ਹਿਰੀ) ਤੋਂ ਐੱਮਐੱਲਏ ਅਜੀਤਪਾਲ ਸਿੰਘ ਕੋਹਲੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਨਵਾਂ ਇਤਿਹਾਸ ਰਚ ਰਹੀ ਹੈ। ਇਸ ਤੋਂ ਬਾਅਦ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਂਆਂ ਪਹਿਲਤਾਵਾਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਬਦਲ ਰਹੀ ਹੈ। ਸਮਾਗਮ ਦੌਰਾਨ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਨਤੀਜੇ ਐਲਾਨੇ ਗਏ, ਜਿਸ ਵਿੱਚ ਕਈ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਮਾਣ ਹਾਸਲ ਕੀਤਾ। ਹਰ ਜਮਾਤ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਡਾ. ਸਪਨਾ ਸੇਠੀ, ਡਾ. ਪਰਮਿੰਦਰ ਕੌਰ ਅਤੇ ਮਨੋਜ ਥਾਪਰ ਵੱਲੋਂ ਬੜੀ ਕੁਸ਼ਲਤਾ ਨਾਲ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸੁਰਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਕੰਵਰਜੀਤ ਸਿੰਘ ਧਾਲੀਵਾਲ, ਚਰਨਜੀਤ ਸਿੰਘ, ਜੋਗੇਸ਼ ਜਿੰਦਲ, ਹਰਪ੍ਰੀਤ, ਬਲਵਿੰਦਰ ਜਸੱਲ, ਅਮਰਿੰਦਰ ਸਿੰਘ, ਗੁਰਪ੍ਰੀਤ ਵੜੈਚ, ਲਖਵੀਰ ਕੌਰ, ਗੁਰਪ੍ਰੀਤ ਕੌਰ, ਅਨੁਪਮਾ, ਸਿਮਰਨਪ੍ਰੀਤ ਕੌਰ, ਕਰਮਜੀਤ ਕੌਰ, ਡਾ. ਮਨਦੀਪ ਕੁਮਾਰ, ਇੰਦਰਪਾਲ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ। ਸਮੁੱਚੇ ਸਮਾਗਮ ਦੌਰਾਨ ਸਕੂਲ ਦੇ ਐੱਨਸੀਸੀ ਅਤੇ ਐੱਨਐੱਸਐੱਸ ਦੇ ਵਿਦਿਆਰਥੀਆਂ ਨੇ ਅਨੁਸ਼ਾਸਨ ਸਥਾਪਤੀ ਵਿੱਚ ਵੱਡਮੁੱਲਾ ਸਹਿਯੋਗ ਦਿੱਤਾ।