<

p> ਰਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ:

ਦਰਖ਼ਤਾਂ ਦੀ ਹੋ ਰਹੀ ਕਟਾਈ ਕਾਰਨ ਜਿੱਥੇ ਹਵਾ ਪਾਣੀ ਪ੍ਰਦੂਸ਼ਤ ਹੁੰਦੇ ਜਾ ਰਹੇ ਹਨ ਉੱਥੇ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਦਮਨਜੀਤ ਸਿੰਘ ਭੱਲਮਾਜਰਾ ਨੇ ਗੱਲਬਾਤ ਕਰਦਿਆਂ ਕੀਤਾ। ਪ੍ਰਰੈੱਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਮਨ ਦੇ ਵਲਵਲੇ ਪ੍ਰਗਟ ਕਰਦਿਆਂ ਕਿਹਾ ਕਿ ਦੀਵਾਲੀ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਬੂਟੇ ਲਗਾ ਕੇ ਦੀਵਾਲੀ ਮਨਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਦੀਵਾਲੀ ਲੋੜਵੰਦਾਂ ਨੂੰ ਮਠਿਆਈਆਂ ਵੰਡ ਕੇ ਮਨਾਈ ਜਾਵੇ।