- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਲੀਬਾਲ ਤੇ ਲਾਅਨ ਟੈਨਿਸ ਦੇ ਤੀਜੇ ਦਿਨ ਖਿਡਾਰੀਆਂ ਨੇ ਦਿਖਾਇਆ ਦਮਖਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ਦੇ ਤੀਜੇ ਦਿਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਅੰਡਰ-14 ਲੜਕਿਆਂ ਦੇ ਵਰਗ ਵਿੱਚ ਐੱਸਏਐੱਸ ਨਗਰ ਨੇ ਪਹਿਲਾ, ਹੁਸ਼ਿਆਰਪੁਰ ਨੇ ਦੂਜਾ, ਪਟਿਆਲਾ ਨੇ ਤੀਜਾ ਅਤੇ ਬਰਨਾਲਾ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿੱਚ ਲੁਧਿਆਣਾ ਪਹਿਲੇ, ਐੱਸਏਐੱਸ ਨਗਰ ਦੂਜੇ, ਹੁਸ਼ਿਆਰਪੁਰ ਤੀਜੇ ਅਤੇ ਪਟਿਆਲਾ ਚੌਥੇ ਸਥਾਨ 'ਤੇ ਰਿਹਾ। ਅੰਡਰ-21 ਵਰਗ ਵਿੱਚ ਵੀ ਲੁਧਿਆਣਾ ਨੇ ਪਹਿਲਾ ਅਤੇ ਐੱਸਏਐੱਸ ਨਗਰ ਨੇ ਦੂਜਾ ਸਥਾਨ ਹਾਸਲ ਕੀਤਾ। ਲਾਅਨ ਟੈਨਿਸ ਦੇ ਅੰਡਰ-17 ਲੜਕੀਆਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਜਲੰਧਰ ਦੀ ਚਾਰਵੀ ਨੇ ਪਹਿਲਾ, ਪਟਿਆਲਾ ਦੀ ਜਪਮਨ ਨੇ ਦੂਜਾ ਅਤੇ ਜਲੰਧਰ ਦੀ ਤਨਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਵਰਗ ਵਿੱਚ ਐੱਸਏਐੱਸ ਨਗਰ ਦੀ ਯੌਸ਼ਮੀਨ ਪਹਿਲੇ, ਪਟਿਆਲਾ ਦੀ ਪ੍ਰਭਸੀਰਤ ਦੂਜੇ ਅਤੇ ਫਾਜ਼ਿਲਕਾ ਦੀ ਪੁਨੀਤ ਤੀਜੇ ਸਥਾਨ 'ਤੇ ਰਹੀ। 21-30 ਉਮਰ ਵਰਗ ਦੇ ਲਾਅਨ ਟੈਨਿਸ ਟੀਮ ਮੁਕਾਬਲੇ ਵਿੱਚ ਬਠਿੰਡਾ ਨੇ ਪਹਿਲਾ, ਸੰਗਰੂਰ ਨੇ ਦੂਜਾ ਅਤੇ ਪਟਿਆਲਾ ਨੇ ਤੀਜਾ ਸਥਾਨ ਹਾਸਲ ਕੀਤਾ।