- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਇਲ ਨੰਬਰ 8 ਰਦ ਕਰਕੇ ਇਹ ਕੈਰੀ ਕੀਤੀ ਜਾਵੇ ਜੀ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਆਮ ਆਦਮੀ ਪਾਰਟੀ ਹਲਕਾ ਸ਼ੁਤਰਾਣਾ ਵੱਲੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਤੇ ਸੀਨੀਅਰ ਆਪ ਆਗੂ ਡੀਟੀਓ ਕਰਨ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਆਪ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਮੌਲਵੀਵਾਲਾ ਦਾ ਵਿਸ਼ੇਸ਼ ਸਨਮਾਨ ਦੇ ਨਾਲ ਨਾਲ ਪੀਆਰਟੀਸੀ ਦੇ ਡਾਇਰੈਕਟਰ ਬਣੇ ਬੂਟਾ ਸਿੰਘ ਵਿਰਕ ਸ਼ੁਤਰਾਣਾ ਅਤੇ ਪਾਰਸ ਸ਼ਰਮਾਂ ਮੀਤ ਪ੍ਰਧਾਨ ਨਗਰ ਕੌਂਸਲ ਸਮਾਣਾ ਨੂੰ ਵੀ ਸਨਮਾਨਿਤ ਕੀਤਾ ਗਿਆ। ਸਨਮਾਨ ਹਾਸਲ ਕਰਨ ਮਗਰੋਂ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਮੌਲਵੀਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਰਾਜਨੀਤੀ ਦੇ ਖੇਤਰ ਵਿੱਚ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਹੜੀ ਆਮ ਘਰਾਂ ਦੇ ਮੇਹਨਤੀ ਨੌਜਵਾਨਾਂ ਨੂੰ ਮਾਨ ਸਨਮਾਨ ਦਿੰਦੀ ਹੈ। ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਕੰਬੋਜ ਵੈਲਫੇਅਰ ਬੋਰਡ ਦ ਡਾਇਰੈਕਟਰ ਕੁਲਦੀਪ ਸਿੰਘ ਥਿੰਦ, ਨਗਰ ਕੌਂਸਲ ਪਾਤੜਾਂ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੋਨੀ ਜਲੂਰ, ਸੁਨੀਲ ਕੁਮਾਰ ਜਿੰਦਲ, ਤੇਜਿੰਦਰ ਸਿੰਘ ਤੇਜੀ ਬੂਰੜ, ਸਾਬਕਾ ਸਰਪੰਚ ਬਲਜੀਤ ਸਿੰਘ ਸਹੋਤਾ, ਗੁਰਮੀਤ ਅਰੋੜਾ, ਮਨਵੀਰ ਸਿੰਘ ਸੰਧੂ, ਮਦਨ ਲਾਲ ਗੋਇਲ, ਫਕੀਰ ਚੰਦ ਗੋਇਲ, ਸਾਬਕਾ ਸਰਪੰਚ ਚਰਨਜੀਤ ਸਿੰਘ ਭੁੱਲਰ ਆਦਿ ਹਾਜ਼ਰ ਸਨ।