- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐਮਐਨ ਕਾਲਜ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ’ਤੇ ਮੁਕਾਬਲੇ ਕਰਵਾਏ

ਐੱਚਐੱਸ ਸੈਣੀ,• ਪੰਜਾਬੀ ਜਾਗਰਣ,• ਰਾਜਪੁਰਾ : ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਵਿਗਿਆਨ ਤੇ ਵਣਜ ਵਿਭਾਗਾਂ ਵੱਲੋਂ ਈਕੋ ਕਲੱਬ ਅਤੇ ਆਈਕਿਊਏਸੀ ਦੇ ਸਹਿਯੋਗ ਨਾਲ ‘ਠੋਸ ਰਹਿੰਦ-ਖੂੰਹਦ ਪ੍ਰਬੰਧਨ’ ਵਿਸ਼ੇ ’ਤੇ ਲੇਖ ਅਤੇ ਨਾਅਰੇ ਲਿਖਣ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਉੱਚ ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮਾਂ-2026 ਨੂੰ ਲਾਗੂ ਕਰਨ ਦੇ ਮੱਦੇਨਜ਼ਰ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਨੇ ਰਹਿੰਦ-ਖੂੰਹਦ ਨੂੰ ਵੱਖ ਕਰਨ, ਰੀਸਾਈਕਲਿੰਗ, ਮੁੜ ਵਰਤੋਂ, ਖਾਦ ਬਣਾਉਣ ਅਤੇ ਕੂੜਾ ਪੈਦਾ ਹੋਣ ਨੂੰ ਘਟਾਉਣ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ‘ਥ੍ਰੀ-ਆਰਜ਼’—ਘਟਾਉਣਾ, ਮੁੜ ਵਰਤੋਂ ਅਤੇ ਰੀਸਾਈਕਲਿੰਗ—ਨੂੰ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਲੇਖ ਮੁਕਾਬਲੇ ਦੀਆਂ ਰਚਨਾਵਾਂ ਦਾ ਮੁਲਾਂਕਣ ਸ਼੍ਰੀਮਤੀ ਚੀਨਾ ਚਾਵਲਾ, ਡਾ. ਹਰਜਿੰਦਰ ਕੌਰ ਅਤੇ ਡਾ. ਪਵਨਦੀਪ ਕੌਰ ਨੇ ਕੀਤਾ, ਜਦਕਿ ਨਾਅਰਾ ਲਿਖਣ ਮੁਕਾਬਲੇ ਦੀਆਂ ਰਚਨਾਵਾਂ ਦਾ ਮੁਲਾਂਕਣ ਡਾ. ਨਵਨੀਤ ਕੌਰ ਅਤੇ ਡਾ. ਅਮਿਤਾ ਨੇ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਾਰਜਕਾਰੀ ਪ੍ਰਿੰਸੀਪਲ ਡਾ. ਵੰਦਨਾ ਗੁਪਤਾ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਨੀਰਜ, ਡਾ. ਰਜਨੀ, ਮਨਦੀਪ ਸਿੰਘ ਸਿੱਧੂ, ਲਵਪ੍ਰੀਤ ਕੌਰ ਅਤੇ ਸ਼੍ਰੀਮਤੀ ਪੂਨਮ ਵੀ ਹਾਜ਼ਰ ਸਨ।