ਪੁਲਿਸ ਵੱਲੋਂ ਚਾਲੂ ਭੱਠੀ ਸਣੇ ਇਕ ਕਾਬੂ, ਮਾਮਲਾ ਦਰਜ
ਪੁਲਿਸ ਵੱਲੋਂ ਚਾਲੂ ਭੱਠੀ ਸਣੇ ਇਕ ਕਾਬੂ, ਮਾਮਲਾ ਦਰਜ
Publish Date: Thu, 26 Mar 2026 05:09 PM (IST)
Updated Date: Fri, 27 Mar 2026 04:05 AM (IST)
ਹਰਜੀਤ ਸਿੰਘ, ਪੰਜਾਬੀ ਜਾਗਰ, ਖਨੌਰੀ : ਥਾਣਾ ਖਨੌਰੀ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕਥਿਤ ਨਾਜਾਇਜ਼ ਸ਼ਰਾਬ ਤਿਆਰ ਕਰਨ ਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਚਾਲੂ ਭੱਠੀ ਸਣੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਵੀਰਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਉਹ ਹੋਤੀਪੁਰ-ਖਾਂਗ ਰੋਡ ਨੇੜੇ ਮੌਜੂਦ ਸਨ। ਜਦੋਂ ਇੱਕ ਮੁਖਬਰ ਨੇ ਉਨ੍ਹਾਂ ਨੂੰ ਗੁਪਤ ਤੌਰ ‘ਤੇ ਸੂਚਿਤ ਕੀਤਾ ਕਿ ਗੁਰਵਿੰਦਰ ਸਿੰਘ ਉਰਫ ‘ਗੋਸਾ’ ਆਪਣੇ ਘਰ ਵਿੱਚ ਭੱਠੀ ਲਾ ਕੇ ਨਾਜਾਇਜ਼ ਸ਼ਰਾਬ ਤਿਆਰ ਕਰਦਾ ਹੈ ਅਤੇ ਇਸ ਦੀ ਵਿਕਰੀ ਵੀ ਕਰਦਾ ਹੈ। ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਖ਼ਿਲਾਫ਼ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿੱਚ ਨਾਜਾਇਜ਼ ਗਤੀਵਿਧੀਆਂ ਖ਼ਿਲਾਫ ਮੁਹਿੰਮ ਜਾਰੀ ਰਹੇਗੀ ਅਤੇ ਕਿਸੇ ਵੀ ਕਿਸਮ ਦੀ ਗੈਰ ਕਾਨੂੰਨੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।