ਹਫ਼ਤੇ ’ਚ 20 ਮੁਲਜ਼ਮਾਂ ਨੂੰ ਕੀਤਾ ਕਾਬੂ
ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਤੇਜ਼
Publish Date: Sat, 17 Jan 2026 03:49 PM (IST)
Updated Date: Sun, 18 Jan 2026 04:01 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 10 ਜਨਵਰੀ ਤੋਂ 16 ਜਨਵਰੀ ਤੱਕ ਡਰੱਗ ਦੇ 12 ਮੁਕੱਦਮੇ ਦਰਜ ਕਰਕੇ 20 ਮੁਲਜ਼ਮਾਂ ਨੂੰ ਕਾਬੂ ਕਰਕੇ 98 ਗ੍ਰਾਮ ਹੈਰੋਇਨ, 8 ਕਿਲੋ ਭੁੱਕੀ ਚੂਰਾ ਪੋਸਤ, 22 ਨਸ਼ੀਲੇ ਟੀਕੇ ਅਤੇ 60 ਨਸੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 5 ਮਾਮਲੇ ਦਰਜ ਕਰਕੇ 5 ਮੁਲਜ਼ਮਾਂ ਨੂੰ ਕਾਬੂ ਕਰਕੇ 70.250 ਲੀਟਰ ਸਰਾਬ ਠੇਕਾ ਦੇਸੀ, 10.500 ਲੀਟਰ ਸ਼ਰਾਬ ਨਾਜਾਇਜ਼ ਤੇ 30 ਲੀਟਰ ਲਾਹਣ ਬਰਾਮਦ ਕੀਤਾ। ਇਸ ਤੋਂ ਇਲਾਵਾ ਜੂਆ ਐਕਟ ਤਹਿਤ 8 ਮਾਮਲੇ ਦਰਜ ਕਰ ਕੇ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾ ਕੋਲੋਂ 20610 ਰੁਪਏ ਬਰਾਮਦ ਕੀਤੇ ਗਏ। ਇਸ ਅਰਸੇ ਦੌਰਾਨ 11 ਪੀਓ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 17 ਮੁਕੱਦਮੇ ਦਰਜ, 25 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ। ਇਸ ਤੋਂ ਇਲਾਵਾ ਥਾਣਾ ਸਦਰ ਧੂਰੀ ਦੇ ਏਰੀਆ ’ਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰ ਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕੈਨੇਡਾ ਵਿਖੇ ਲੜਕੀ ਦਾ ਕਤਲ ਕਰ ਕੇ ਫ਼ਰਾਰ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਧਰਮਗੜ, ਲੌਂਗੋਵਾਲ ਅਤੇ ਮੂਨਕ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 1 ਕੁਇੰਟਲ 64 ਕਿਲੋ ਕਣਕ, 83 ਕਿਲੋ ਤਾਰਾਂ, 1 ਮੋਟਰਸਾਇਕਲ ਅਤੇ 1 ਕਾਲੀ ਥਾਰ ਬਰਾਮਦ ਕੀਤੀ ਗਈ। ਉਹਨਾਂ ਕਿਹਾ ਕਿ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 42 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।