ਹਰਜੀਤ ਸਿੰਘ ਨਿੱਝਰ, ਬਹਾਦਰਗੜ੍ਹ : ਕੋਰੋਨਾ ਦੇ ਕੇਸਾਂ 'ਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਵਲੋਂ ਪ੍ਰਸ਼ਾਸ਼ਨ ਨੂੰ ਕੋਵਿਡ ਪ੍ਰਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਕੋਵਿਡ ਪ੍ਰਰੋਟੋਕਾਲ ਦੀ ਪਾਲਣਾ ਕਰਵਾਉਣ ਲਈ ਪੁਲਿਸ ਵਲੋਂ ਚਲਾਨ ਕੱਟੇ ਜਾ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਚੌਂਕੀ ਇੰਚਾਰਜ ਸੌਰਭ ਸੱਭਰਵਾਲ ਦੀ ਅਗਵਾਈ ਹੇਠ ਏਐਸਆਈ ਸੁਖਦੇਵ ਸਿੰਘ ਨੇ ਕਸਬੇ ਦੇ ਬਜ਼ਾਰ 'ਚ ਮਾਸਕ ਨਾ ਪਹਿਨਣ ਵਾਲੇ ਲੋਕਾਂ ਦੇ 500-500 ਰੁਪਏ ਦੇ ਚਲਾਨ ਕੱਟੇ ਗਏ। ਚੌਂਕੀ ਇੰਚਾਰਜ ਸੌਰਭ ਸਭਰਵਾਲ ਨੇ 'ਪੰਜਾਬੀ ਜਾਗਰਣ' ਨਾਲ ਗੱਲ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਪ੍ਰਸ਼ਾਸ਼ਨ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਨਿਯਮਾਂ ਦੀ ਉਲੰਘਣਾ ਕਰਦੇ ਪਏ ਗਏ ਲੋਕਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।