ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਕੇ ਕੱਟੇ ਚਲਾਨ
ਪੁਲਿਸ ਨੇ ਸ਼ੱਕੀ ਪੁਰਸ਼ਾਂ ਦੀ ਕੀਤੀ ਚੈਕਿੰਗ ; ਕੱਟੇ ਚਲਾਨ
Publish Date: Thu, 01 Jan 2026 05:50 PM (IST)
Updated Date: Fri, 02 Jan 2026 04:08 AM (IST)
ਸੁਖਵਿੰਦਰ ਸਿੰਘ ਅਟਵਾਲ, ਪੰਜਾਬੀ ਜਾਗਰਣ, ਅਮਰਗੜ੍ਹ : ਡੀਐੱਸਪੀ ਸੰਜੀਵ ਕਪੂਰ ਦੀ ਅਗਵਾਈ ਅਤੇ ਐੱਸਐੱਚਓ ਦਲਜੀਤ ਸਿੰਘ ਗਿੱਲ ਦੀ ਦੇਖ-ਰੇਖ ਹੇਠ ਅਮਰਗੜ੍ਹ ਪੁਲਿਸ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਐੱਸਐੱਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਜ਼ਿਲ੍ਹਾ ਪੁਲਿ ਗਗਨ ਅਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਯੁੱਧ ਨਸਿਆ ਵਿਰੁੱਧ ਮੁਹਿੰਮ ਤਹਿਤ ਸ਼ੱਕੀ ਪੁਰਸਾਂ ਤੇ ਸਿਕੰਜ਼ਾ ਕਸਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ,ਜਿਸ ਦੌਰਾਨ ਅਧੂਰੇ ਕਾਗਜਾਂ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ ਤੇ ਕਈਆਂ ਨੂੰ ਚਿਤਾਵਨੀ ਦੇਕੇ ਛੱਡਿਆ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੰਗੇ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸੱਕੀ ਵਿਅਕਤੀ ਸੰਬੰਧੀ ਪੁਲਿਸ ਦੇ ਹੈਲਪ ਲਾਈਨ ਨੰਬਰ 112 ਤੇ ਬਿਨਾਂ ਕਿਸੇ ਝਿਜਕ ਤੋਂ ਫੋਨ ਕਰਨ। ਉਨ੍ਹਾਂ ਕਿਹਾ ਸੂਚਨਾਂ ਦੇਣ ਵਾਲੇ ਵਿਅਕਤੀ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ।