- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਣਾ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ, ਦੋਪਹੀਆ ਵਾਹਨਾਂ ਤੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਮਾਣਾ ਪੁਲਿਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਸ਼ਾਮ 6 ਤੋਂ ਰਾਤ 9 ਵਜੇ ਤੱਕ ਸਮਾਣਾ ਸਬ-ਡਵੀਜ਼ਨ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਹ ਨਾਕਾਬੰਦੀ ਡੀਐੱਸਪੀ ਸਮਾਣਾ ਫਤਿਹ ਸਿੰਘ ਬਰਾੜ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਦੇ ਸਮੂਹ ਥਾਣਿਆਂ ਤੇ ਪੁਲਿਸ ਚੌਕੀਆਂ ਦੀਆਂ ਟੀਮਾਂ ਵਲੋਂ ਕੀਤੀ ਗਈ। ਨਾਕਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਆਉਣ-ਜਾਣ ਵਾਲੇ ਦੋਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਤੇ ਸਵਾਰ ਵਿਅਕਤੀਆਂ ਦੀ ਜਾਂਚ ਕੀਤੀ ਗਈ। ਪੁਲਿਸ ਟੀਮਾਂ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।