26 ਜਨਵਰੀ ਦੇ ਮੱਦੇਨਜ਼ਰ ਪੁਲਿਸ ਨੇ ਕੀਤਾ ਫਲੈਗ ਮਾਰਚ
26 ਜਨਵਰੀ ਦੇ ਮੱਦੇਨਜ਼ਰ ਪੁਲਿਸ ਨੇ ਕੀਤਾ ਫਲੈਗ ਮਾਰਚ
Publish Date: Sat, 24 Jan 2026 05:45 PM (IST)
Updated Date: Sun, 25 Jan 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਗਣਤੰਤਰਤਾ ਦਿਵਸ ਦੇ ਮੱਦੇ ਨਜ਼ਰ ਲਹਿਰਾ ਪੁਲਿਸ ਵੱਲੋਂ ਡੀਐੱਸਪੀ ਲਹਿਰਾ ਰਣਬੀਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਤੇ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਜਿਸ ਵਿੱਚ ਡੀਐਸਪੀ ਰਣਬੀਰ ਸਿੰਘ ਤੋਂ ਇਲਾਵਾ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਥਾਣਾ ਅਫਸਰ ਲਹਿਰਾ, ਸਿਟੀ ਇੰਚਾਰਜ ਲਹਿਰਾ ਗੁਰਦੇਵ ਸਿੰਘ, ਚੌਂਕੀ ਇੰਚਾਰਜ ਚੋਟੀਆਂ ਰਣਜੀਤ ਸਿੰਘ, ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ, ਸੱਤਪਾਲ ਸਿੰਘ, ਸੁਰੇਸ਼ ਕੁਮਾਰ ਅਤੇ ਹੋਰ ਵੀ ਪੁਲਿਸ ਕਰਮਚਾਰੀ ਮੌਜੂਦ ਰਹੇ। ਇਸ ਸਮੇਂ ਡੀਐਸਪੀ ਰਣਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਸਾਡੇ ਫਲੈਗ ਮਾਰਚ ਤੋਂ ਭਾਵ ਇਹ ਹੈ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ ,ਤਾਂ ਜੋ ਇਲਾਕੇ ਦੇ ਲੋਕ ਬਿਨਾਂ ਕਿਸੇ ਡਰ ਤੋਂ ਗਣਤੰਤਰਤਾ ਦਿਵਸ ਮਨਾ ਸਕਣ। ਉਨਾ ਕਿਹਾ ਕਿ ਅਸੀਂ ਇਸ ਦਿਵਸ ਦੇ ਮੱਦੇ ਨਜ਼ਰ ਕਈ ਦਿਨਾਂ ਤੋਂ ਲਗਾਤਾਰ ਦਿਨ ਅਤੇ ਰਾਤ ਨੂੰ ਨਾਕਾਬੰਦੀ ਕਰ ਰਹੇ ਹਾਂ ਤਾਂ ਜੋ ਮਾੜੇ ਅਨਸਰ ਸਿਰ ਨਾ ਚੁੱਕ ਸਕਣ। ਉਹਨਾਂ ਇਹ ਵੀ ਦੱਸਿਆ ਕਿ ਰਾਤ ਦੀ ਗਸਤ ਵੀ ਸਾਡੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਚੋਰੀ ਅਤੇ ਹੋਰ ਮਾੜੀ ਘਟਨਾ ਤੋਂ ਬਚਾਅ ਰਹੇ। ਥਾਣਾ ਮੁੱਖ ਅਫਸਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਮਾੜੇ ਅਨਸਰਾਂ ਦੀ ਸਾਨੂੰ ਤੁਰੰਤ ਇਤਲਾਹ ਦਿਓ। ਇਸ ਤੋਂ ਇਲਾਵਾ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਇਸ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਲਾਕੇ ਵਿੱਚ ਅਮਨ ਸ਼ਾਂਤੀ ਕਾਇਮ ਰਹੇ।