ਪੁਲਿਸ ਡੀਏਵੀ ਨੇ ਰਾਸ਼ਟਰੀ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੁਲਿਸ ਡੀਏਵੀ ਨੇ ਰਾਸ਼ਟਰੀ ਖੇਡਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 15 Jan 2026 04:19 PM (IST)
Updated Date: Thu, 15 Jan 2026 04:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੁਲਿਸ ਡੀਏਵੀ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਡੀਏਵੀ ਰਾਸ਼ਟਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਹਰਿਦੁਆਰ ਵਿਚ ਬਾਕਸਿੰਗ ਮੁਕਾਬਲਿਆਂ ਦੌਰਾਨ ਅੰਡਰ-14 ਵਰਗ ਵਿਚ ਕਲਾਸ ਸੱਤ ਦੇ ਵਿਦਿਆਰਥੀ ਪਾਰਸ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਹੈਦਰਾਬਾਦ ਵਿਚ ਸ਼ੂਟਿੰਗ ਮੁਕਾਬਲੇ ਵਿਚ ਅੰਡਰ-19 ਵਰਗ ਵਿਚ ਕਲਾਸ 1 ਦੇ ਵਿਦਿਆਰਥੀ ਵਿਸ਼ਵਜੀਤ ਸਿੰਘ ਨੇ ਵੀ ਕਾਂਸੀ ਦਾ ਤਗਮਾ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਡੀਏਵੀ ਪ੍ਰਬੰਧਨ ਵੱਲੋਂ ਹਰ ਸਾਲ ਰਾਸ਼ਟਰੀ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਦੇਸ਼ ਭਰ ਤੋਂ ਰਾਜ ਪੱਧਰ ’ਤੇ ਜੇਤੂ ਰਹੇ ਖਿਡਾਰੀ ਭਾਗ ਲੈਂਦੇ ਹਨ। ਜੇਤੂ ਵਿਦਿਆਰਥੀਆਂ ਨੇ ਦੱਸਿਆ ਕਿ ਇਹ ਸਫਲਤਾ ਉਨ੍ਹਾਂ ਨੇ ਆਪਣੀ ਅਥਕ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜਵੰਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ।