- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀਆਂ ਰਾਜਸੀ ਪਾਰਟੀਆਂ : ਪ੍ਰੋ. ਬਡੂੰਗਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਸ਼ਿਆਂ ਦੀ ਵੱਧਦੀ ਜਾ ਰਹੀ ਪ੍ਰਵਿਤਰਤੀ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਨਸ਼ਿਆਂ ਵਰਗੀ ਲਾਹਨਤ ਤੋਂ ਬਚਾਉਣ ਲਈ ਕੋਈ ਸਿਆਸੀ ਪਾਰਟੀ ਸੰਜੀਦਾ ਵਿਖਾਈ ਨਹੀਂ ਦਿੱਤੀ, ਜਦਕਿ ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾ ਕੇ ਪੰਜਾਬੀਆਂ ਨੂੰ ਕੇਵਲ ਗੁਮਰਾਹ ਕੀਤਾ ਜਾ ਰਿਹਾ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਭਵਿੱਖੀ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਸਾਰੀਆਂ ਸਿਆਸੀ ਧਿਰਾਂ ਵੱਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾ ਕੇ ਸੂਝ ਬੂਝ ਰੱਖਣ ਵਾਲੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ. ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ 15 ਅਗਸਤ 1947 ਅਤੇ 1 ਨਵੰਬਰ 1966 ਵਿਚ ਪੰਜਾਬ ਦੀ ਵਾਰ ਵਾਰ ਵੰਡ ਕਰਕੇ ਪੰਜਾਬ ਨੂੰ ਬੁਰੀ ਤਰ੍ਹਾਂ ਛਾਂਗਣ ਦਾ ਕੰਮ ਸਿਆਸੀ ਪਾਰਟੀਆਂ ਦੇ ਹਾਕਮਾਂ ਨੇ ਕੀਤਾ ਹੈ, ਇਥੋਂ ਤੱਕ ਪੰਜਾਬ ਦੀ ਰਾਜਧਾਨੀ, ਪੰਜਾਬ ਦੀ ਹਾਈਕੋਰਟ, ਪੰਜਾਬੀ ਬੋਲਦੇ ਇਲਾਕੇ ਅਤੇ ਪਾਣੀਆਂ ਦੀ ਗਲਤ ਵੰਡ ਤੱਕ ਦਾ ਨਤੀਜਾ ਵੀ ਪੰਜਾਬ ਨੇ ਭੁਗਤਿਆ. ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖਾਂ ਨਾਲ ਬੇਰਹਿਮੀ ਵਾਲਾ ਵਤੀਰਾ ਕੀਤਾ ਗਿਆ, ਪੰਜਾਬ ਦੇ ਨੌਜਵਾਨਾਂ ਦੇ ਨਾਲ ਖੂਨ ਦੀ ਹੋਲੀ ਖੇਡਣ ਸਮੇਤ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੱਕ ਦੀ ਅਣਦੇਖੀ ਅਜੇ ਵੀ ਹੋ ਰਹੀ ਹੈ. ਪ੍ਰੋ. ਬਡੂੰਗਰ ਨੇ ਅਪੀਲ ਕੀਤੀ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੱਖ ਵੱਖ ਮਸਲਿਆਂ *ਤੇ ਗੰਭੀਰਤਾ ਵਿਖਾਉਣੀ ਚਾਹੀਦੀ ਅਤੇ ਲਟਕਦੀਆਂ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ।