ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਰੱਦ ਹੋਣਾ ਮੰਦਭਾਗਾ : ਸਿੱਧੂ
ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਰੱਦ ਹੋਣਾ ਮੰਦਭਾਗਾ – ਨਿਸ਼ਾਨ ਸਿੰਘ ਸਿੱਧੂ
Publish Date: Tue, 31 Mar 2026 04:37 PM (IST)
Updated Date: Tue, 31 Mar 2026 04:40 PM (IST)
ਐੱਚਐੱਸ ਸੈਣੀ, •ਪੰਜਾਬੀ ਜਾਗਰਣ, •ਰਾਜਪੁਰਾ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਬਜਟ ਸੈਸ਼ਨ ਵਿਚ ਸ਼ਮੂਲੀਅਤ ਲਈ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ ਰੱਦ ਹੋਣ ’ਤੇ ਪਿੰਡ ਪਹਿਰ ਦੇ ਵਸਨੀਕ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਨਿਸ਼ਾਨ ਸਿੰਘ ਸਿੱਧੂ ਇੰਚਾਰਜ ਹਲਕਾ ਘਨੌਰ ਨੇ ਅਫਸੋਸ ਪ੍ਰਗਟਾਇਆ ਹੈ। ਹਲਕਾ ਇੰਚਾਰਜ ਨਿਸ਼ਾਨ ਸਿੰਘ ਸਿੱਧੂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਕਰੀਬ ਤਿੰਨ ਸਾਲ ਤੋਂ ਐੱਨਐੱਸਏ ਅਧੀਨ ਡਿਬਰੂਗੜ ਜੇਲ੍ਹ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਕ ਤਰੀਕੇ ਨਾਲ ਭਾਰੀ ਬਹੁਮਤ ਨਾਲ ਚੁਣੇ ਗਏ ਸਾਂਸਦ ਨੂੰ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਮੂਲੀਅਤ ਦੀ ਇਜਾਜ਼ਤ ਨਾ ਦੇਣਾ ਬਹੁਤ ਮੰਦਭਾਗੀ ਗੱਲ ਹੈ। ਸਿੱਧੂ ਨੇ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਦੀ ਕਾਨੂੰਨੀ ਪ੍ਰਣਾਲੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਦੋਸ਼ੀ ਕਰਾਰ ਦਿੱਤੇ ਗਏ ਲੋਕਾਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਚੁਣੇ ਹੋਏ ਸੰਸਦ ਮੈਂਬਰ ਨੂੰ ਸੰਸਦ ਵਿਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ਅੰਦਰ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੇ ਅਧੀਨ ਸੈਂਕੜਿਆਂ ਦੀ ਗਿਣਤੀ ’ਚ ਨੌਜਵਾਨ ਸ਼ਾਮਿਲ ਹੋ ਰਹੇ ਹਨ ਜਿਸ ਤੋਂ ਡਰਦਿਆਂ ਹੋਇਆਂ ਸੂਬਾ ਅਤੇ ਕੇਂਦਰ ਸਰਕਾਰਾਂ ਵੱਲੋਂ ਜਾਣ।