ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦਾ ਉਪਰਾਲਾ ਸ਼ਲਾਘਾਯੋਗ : ਪੰਨੂ
ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦਾ ਉਪਰਾਲਾ ਸਲਾਂਘਾਯੋਗ- ਪੰਨੂ
Publish Date: Wed, 26 Nov 2025 03:27 PM (IST)
Updated Date: Wed, 26 Nov 2025 03:29 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ,• ਪਟਿਆਲਾ : ਸਮਾਜ ਸੇਵੀ ਸੰਸਥਾ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 5 ਕਿਲੋਮੀਟਰ ਦੌੜ ਦੇ ਪੋਸਟਰ ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਤੇ ਤੇਜਿੰਦਰ ਮਹਿਤਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਨੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡੀਐਸਪੀ ਸਿਟੀ 1 ਸਤਨਾਮ ਸਿੰਘ, ਡਿਪਟੀ ਐਡਵੋਕੇਟ ਜਨਰਲ ਪੰਜਾਬ ਮੋਹਿਤ ਕਪੂਰ, ਸਟੇਟ ਐਵਾਰਡੀ ਪਰਮਿੰਦਰ ਭਲਵਾਨ , ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਐਸਆਈ ਗੁਰਪਿੰਦਰ ਸਿੰਘ ਐਸਐਚਓ ਡਵੀਜ਼ਨ ਨੰਬਰ 2, ਜਪਨਾਮ ਸਿੰਘ ਇੰਚਾਰਜ ਸਿਟੀ 1 ਟ੍ਰੈਫਿਕ, ਰਾਜ ਕੁਮਾਰ ਪਿੰਟੂ ਨੇ ਸ਼ਿਰਕਤ ਕੀਤੀ। ਇਸ ਮੌਕੇ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਕਰਵਾਈ ਜਾ ਰਹੀ 5 ਕਿਲੋਮੀਟਰ ਦੌੜ ’ਚ ਪਟਿਆਲਾ ਵਾਸੀ ਅਤੇ ਨੋਜਵਾਨ ਵੱਧ ਚੜ੍ਹਕੇ ਭਾਗ ਲੈਣ। ਇਸ ਮੌਕੇ ਸੁਸਾਇਟੀ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਕਰਵਾਈ ਜਾ ਰਹੀ 5 ਕਿਲੋਮੀਟਰ ਦੌੜ ਜੋ ਕਿ ਪੋਲੋ ਗਰਾਊਂਡ ਵਿਖੇ ਕਰਵਾਈ ਜਾ ਰਹੀ ਹੈ, ਦੌਰਾਨ ਭਾਗ ਲੈਣ ਵਾਲੇ ਜੇਤੂਆਂ ਨੂੰ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਪ੍ਰਤੀਭਾਗੀਆਂ ਨੂੰ ਮੈਡਲ, ਸਰਟੀਫਿਕੇਟ, ਟੀ ਸ਼ਰਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।