- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਮ, ਚੀਮਾ ਮੰਡੀ : ਮਾਡਰਨ ਗਰੁੱਪ ਆਫ ਕਾਲਜ ਬੀਰ ਕਲਾਂ ਵਿਖੇ ਅੰਤਰ ਰਾਸ਼ਟਰੀ ਯੂਥ ਦਿਵਸ ਮੌਕੇ ਇੱਕ ਵਿਸ਼ੇਸ਼ ਸਮਾਗਮ ਕਾਲਜ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀਕੇ ਰਾਏ ਦੀ ਅਗਵਾਈ ਹੇਠ ਕਰਵਾਇਆ ਜਿਸ ਵਿੱਚ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨਐਨਐਸ ਯੂਨਿਟਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਕਾਲਜ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਹਰ ਇੱਕ ਸਮਾਜ ਦਾ ਅਮੁਲ ਵਿਰਸਾ ਹੁੰਦੀ ਹੈ,ਅਜਿਹੇ ਸਮਾਗਮ ਨੌਜਵਾਨਾਂ ਨੂੰ ਚੰਗੀ ਸੇਧ ਅਤੇ ਉਨਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਵਿੱਚ ਇੱਕ ਬਹੁਤ ਹੀ ਚੰਗਾ ਕਦਮ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਰਾਏ ਨੇ ਇਸ ਦਿਨ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਇੰਟਰਨੈਸ਼ਨਲ ਯੂਥ ਡੇਅ ਵਿਸ਼ਵ ਵਿੱਚ 12 ਅਗਸਤ ਨੂੰ ਮਨਾਇਆ ਜਾਂਦਾ ਹੈ ਜੋ ਕਿ ਯੁਵਾ ਸ਼ਕਤੀ ਨੂੰ ਪ੍ਰੇਰਿਤ ਕਰਨ ਅਤੇ ਯੁਵਕਾਂ ਨੂੰ ਇੱਕ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ ਦੀ ਕੋਸ਼ਿਸ਼ ਹੈ। ਇਸ ਸਮਾਗਮ ਦੌਰਾਨ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨਐਸਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਜਿਸ ਵਿੱਚ ਵਿਦਿਆਰਥੀਆਂ ਨੇ ਸਿਹਤ ਸਬੰਧੀ ਅਤੇ ਵੱਖ-ਵੱਖ ਭਿਆਨਕ ਬਿਮਾਰੀਆਂ ਲਈ ਜਾਗਰੂਕਤਾ ਮੁਹਿੰਮ ਵਿਖੇ ਹਿੱਸਾ ਲੈਂਦੇ ਹੋਏ ਪੋਸਟਰ ਵੀ ਬਣਾਏ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।