- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਜਸਵੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਇੰਜ. ਅਜੈਪਾਲ ਸਿੰਘ ਅਟਵਾਲ ਵੱਲੋਂ ਭੇਜੇ ਇਸ ਪੱਤਰ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸੂਬੇ ਅੰਦਰ ਬਿਜਲੀ ਉਤਪਾਦਨ ਸਮਰੱਥਾ ਵਧਾਉਣ ਲਈ ਤੁਰੰਤ ਠੋਸ ਕਦਮ ਨਾ ਚੁੱਕੇ ਗਏ, ਤਾਂ ਆਉਣ ਵਾਲੇ ਸਮੇਂ ਵਿੱਚ ਉਦਯੋਗ, ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਨੂੰ ਭਾਰੀ ਬਿਜਲੀ ਕੱਟਾਂ ਅਤੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ ਪਟਿਆਲਾ : ਪੰਜਾਬ 'ਚ ਬਿਜਲੀ ਦੀ ਵੱਧ ਰਹੀ ਮੰਗ ਅਤੇ ਪਾਵਰਕੌਮ ਦੀ ਵਿਗੜ ਰਹੀ ਵਿੱਤੀ ਹਾਲਤ ਦੇ ਮੱਦੇਨਜ਼ਰ 'ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ' ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਵਿਸਥਾਰਤ ਪੱਤਰ ਲਿਖ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਜਸਵੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਇੰਜ. ਅਜੈਪਾਲ ਸਿੰਘ ਅਟਵਾਲ ਵੱਲੋਂ ਭੇਜੇ ਇਸ ਪੱਤਰ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸੂਬੇ ਅੰਦਰ ਬਿਜਲੀ ਉਤਪਾਦਨ ਸਮਰੱਥਾ ਵਧਾਉਣ ਲਈ ਤੁਰੰਤ ਠੋਸ ਕਦਮ ਨਾ ਚੁੱਕੇ ਗਏ, ਤਾਂ ਆਉਣ ਵਾਲੇ ਸਮੇਂ ਵਿੱਚ ਉਦਯੋਗ, ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਨੂੰ ਭਾਰੀ ਬਿਜਲੀ ਕੱਟਾਂ ਅਤੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇੰਜੀਨੀਅਰਾਂ ਅਨੁਸਾਰ ਪੀ.ਐੱਸ.ਪੀ.ਸੀ.ਐੱਲ. ਦੀ ਵਿੱਤੀ ਹਾਲਤ ਲਗਾਤਾਰ ਨਾਜ਼ੁਕ ਹੋ ਰਹੀ ਹੈ। ਇਸ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲ ਸਬਸਿਡੀ ਦੇ ਬਕਾਏ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲ ਕਰੋੜਾਂ ਰੁਪਏ ਦੇ ਬਿਜਲੀ ਬਿੱਲਾਂ ਦਾ ਡਿਫਾਲਟ ਹੋਣਾ ਹੈ। ਇਸ ਤੋਂ ਇਲਾਵਾ ਏ.ਆਰ.ਆਰ. ਵਿੱਚ ਖ਼ਰਚਿਆਂ ਦੇ ਅੰਦਾਜ਼ੇ ਘੱਟ ਰੱਖਣ ਕਾਰਨ ਟੈਰਿਫ ਵਿੱਚ ਗ਼ੈਰ-ਵਾਜਬ ਕਟੌਤੀ ਹੋਈ, ਜਿਸ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਪਾਵਰਕੌਮ ਨੂੰ ਅੰਦਾਜ਼ਨ 7,800 ਕਰੋੜ ਰੁਪਏ ਦੇ ਮਾਲੀਆ ਘਾਟੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਸਿਖ਼ਰਲੀ ਮੰਗ ਸਮੇਂ ਸੂਬੇ ਦਾ ਆਪਣਾ ਉਤਪਾਦਨ ਕਾਫ਼ੀ ਘੱਟ ਜਾਂਦਾ ਹੈ, ਜਿਸ ਕਾਰਨ ਮਹਿੰਗੇ ਮੁੱਲ 'ਤੇ ਐਕਸਚੇਂਜਾਂ ਤੋਂ ਬਿਜਲੀ ਖ਼ਰੀਦਣੀ ਪੈਂਦੀ ਹੈ। ਹਿਮਾਚਲ ਪ੍ਰਦੇਸ਼ ਵਰਗੇ ਪਣ-ਬਿਜਲੀ ਵਾਲੇ ਸੂਬੇ ਵੀ ਹੁਣ ਬਿਜਲੀ ਬੈਂਕਿੰਗ ਦੀ ਬਜਾਏ ਖੁੱਲ੍ਹੀ ਮੰਡੀ ਵਿੱਚ ਮਹਿੰਗੇ ਭਾਅ ਬਿਜਲੀ ਵੇਚਣ ਨੂੰ ਤਰਜੀਹ ਦੇ ਰਹੇ ਹਨ। ਨਿੱਜੀ ਥਰਮਲ ਪਲਾਂਟਾਂ 'ਤੇ ਵਧਦੀ ਨਿਰਭਰਤਾ ਕਾਰਨ ਪੰਜਾਬ ਦਾ ਅਰਬਾਂ ਰੁਪਏ ਦਾ ਪੂੰਜੀ ਸਰਮਾਇਆ ਬਾਹਰ ਜਾ ਰਿਹਾ ਹੈ।